15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਇਕਜੁੱਟ ਕਰਨ ਦਾ ਸੰਦੇਸ਼ ਦਿੰਦੀਆਂ ਹਨ-ਵਰਿੰਦਰ ਸਚਦੇਵਾ

ਜਲੰਧਰ, 14 ਨਵੰਬਰ (ਸ਼ਿਵ)-ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸਮਾਜਿਕ ਸਦਭਾਵਨਾ ਸੰਕਲਪ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਜ਼ਿਲ੍ਹਾ ਦਫ਼ਤਰ, ਸ੍ਰੀ ਸ਼ੀਤਲਾ ਮਾਤਾ ਮੰਦਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪ੍ਰਮੁੱਖ ਤੌਰ ‘ਤੇ ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਤੇ ਜਲੰਧਰ ਜ਼ੋਨਲ ਇੰਚਾਰਜ ਪਰਮਿੰਦਰ ਬਰਾੜ ਸ਼ਾਮਿਲ ਸਨ।

Ad Position 21
No active advertisement
ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਸ਼ਿਵ)-ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸਮਾਜਿਕ ਸਦਭਾਵਨਾ ਸੰਕਲਪ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਜ਼ਿਲ੍ਹਾ ਦਫ਼ਤਰ, ਸ੍ਰੀ ਸ਼ੀਤਲਾ ਮਾਤਾ ਮੰਦਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪ੍ਰਮੁੱਖ ਤੌਰ ‘ਤੇ ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਤੇ ਜਲੰਧਰ ਜ਼ੋਨਲ ਇੰਚਾਰਜ ਪਰਮਿੰਦਰ ਬਰਾੜ ਸ਼ਾਮਿਲ ਸਨ। ਸੀਨੀਅਰ ਭਾਜਪਾ ਆਗੂ ਰਾਕੇਸ਼ ਰਾਠੌਰ, ਮਨੋਰੰਜਨ ਕਾਲੀਆ, ਸੁਸ਼ੀਲ ਰਿੰਕੂ, ਕੇ. ਡੀ. ਭੰਡਾਰੀ, ਦਿਨੇਸ਼ ਦਲ, ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਧੀਰ, ਦੀਪਕ ਤੇਲੂ ਤੇ ਦਵਿੰਦਰ ਭਾਰਦਵਾਜ ਸਮੇਤ ਹੋਰ ਅਧਿਕਾਰੀ ਸ਼ਾਮਿਲ ਸਨ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਨੇ ਕਿਹਾ ਕਿ ਆਪਣੇ ਜੀਵਨ ਤੇ ਸ਼ਬਦਾਂ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਨੇ ਜਾਤੀਵਾਦ, ਭੇਦਭਾਵ ਤੇ ਸਮਾਜਿਕ ਅਸਮਾਨਤਾ ਤੋਂ ਪਰੇ ਰਹਿ ਕੇ ਮਨੁੱਖਤਾ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਜਲੰਧਰ ਜ਼ੋਨਲ ਇੰਚਾਰਜ ਪਰਮਿੰਦਰ ਬਰਾੜ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜਿਕ ਏਕਤਾ, ਸਦਭਾਵਨਾ ਅਤੇ ਮਨੁੱਖੀ ਭਲਾਈ ਦਾ ਰਸਤਾ ਦਿਖਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸ਼ੂਗਰ ਦਿਵਸ ਸੰਬੰਧੀ ਨਿਊ ਰੂਬੀ ਹਸਪਤਾਲ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ’ਚ ਬਾਲ ਦਿਵਸ ਮੌਕੇ ਬੱਚਿਆਂ ਨੇ ਕੀਤੀ ਖੂਬ ਮਸਤੀ
Ad Position 24