15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਰ. ਐਮ. ਪੀ. ਆਈ. ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਦੀ ਮੀਟਿੰਗ

ਜਲੰਧਰ, 14 ਨਵੰਬਰ (ਐੱਮ. ਐੱਸ.

Ad Position 21
No active advertisement
ਮੰਗਤ ਰਾਮ ਪਾਸਲਾ ਪਰਗਟ ਸਿੰਘ ਜਾਮਾਰਾਏ 15-11-2026
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਦੀ ਮੀਟਿੰਗ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ‘‘ਅਮਰੀਕਾ-ਇਜ਼ਰਾਇਲ ਸਮੇਤ ਸੰਸਾਰ ਦੇ ਕਈ ਦੇਸ਼ਾਂ ’ਚ ਹੋਈਆਂ ਹਾਲੀਆ ਚੋਣਾਂ ਦੇ ਨਤੀਜੇ ਮਿਹਨਤਕਸ਼ਾਂ ਦੇ ਪ੍ਰਚੰਡ ਰੋਹ ਦਾ ਪ੍ਰਗਟਾਵਾ ਕਰਦੇ ਹਨ।’’ ਰਾਜ ਕਮੇਟੀ ਦੇ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਤੇ ਇਸ ਦੇ ਸਹਿਯੋਗੀਆਂ ਨੂੰ ਹਰਾਉਣ ਦੇ ਸਮਰੱਥ ‘ਇੰਡੀਆ’ ਗਠਜੋੜ ਦੀ ਮੁੱਖ ਭਾਈਵਾਲ ਪਾਰਟੀ ਕਾਂਗਰਸ (ਆਈ) ਨੂੰ ਫੌਰੀ ਤੌਰ ’ਤੇ ਰਾਜ ਦੇ ਖੱਬੇ, ਜਮਹੂਰੀ, ਧਰਮ ਨਿਰਪੱਖ ਸਿਆਸੀ ਦਲਾਂ ਤੇ ਹੋਰ ਨਰੋਈਆਂ ਤਾਕਤਾਂ ਨੂੰ ਇਕਜੁੱਟ ਕਰਨ ਦੀ ਪਹਿਲਕਦਮੀ ਕਰਨੀ ਚਾਹੀਦੀ ਹੈ, ਤਾਂ ਜੋ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਦੇ ਆਰ. ਐੱਸ. ਐੱਸ. ਤੇ ਭਾਜਪਾ ਦੇ ਕੋਝੇ ਮਨਸੂਬੇ ਫੇਲ੍ਹ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸਿੱਖ ਫਲਸਫੇ ਦੇ ਮਾਨਵੀ ਸਰੋਕਾਰਾਂ ਅਤੇ ਪੰਜਾਬ-ਪੰਜਾਬੀਆਂ ਦੇ ਹਿੱਤਾਂ ਨਾਲ ਧ੍ਰੋਹ ਕਮਾਉਂਦੇ ਹੋਏ ਭਾਜਪਾ ਨਾਲ ਸਿਆਸੀ ਸਾਂਝ ਪਾਉਣ ਦੇ ਸ਼੍ਰੋਮਣੀ ਅਕਾਲੀ ਦਲ ਦੇ ਪੈਂਤੜੇ ਨੂੰ ਗੈਰਤਮੰਦ ਪੰਜਾਬੀ ਉੱਕਾ ਹੀ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸੂਬੇ ਦੀ ਸਰਕਾਰ ਪਿੱਛਲੀਆਂ ਚੋਣਾਂ ਦੌਰਾਨ ਕੀਤੇ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੇ ਵਾਅਦੇ ਨਿਭਾਉਣ ਪੱਖੋਂ ਸੌ ਫੀਸਦੀ ਅਸਫਲ ਸਿੱਧ ਹੋਈ ਹੈ। ਮੀਟਿੰਗ ਦੌਰਾਨ ਪਾਰਟੀ ਦੇ ਮਜ਼ਬੂਤ ਆਧਾਰ ਵਾਲੀਆਂ ਸੂਬੇ ਦੀਆਂ 10 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਅਤੇ ਵਿਧਾਨ ਸਭਾ ’ਚ ਖੱਬੇ ਪੱਖ ਦੀ ਸ਼ਕਤੀ ਵਧਾਉਣ ਲਈ ਠੋਸ ਯਤਨ ਕਰਨ ਦਾ ਨਿਰਣਾ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਤਿਆਗਮੂਰਤੀ ਹਸਪਤਾਲ ਵਿਖੇ ਅੱਖਾਂ, ਦੰਦਾਂ ਤੇ ਮੈਡੀਕਲ ਜਾਂਚ ਦਾ ਕੈਂਪ 23 ਨੂੰ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸੰਗਰਾਂਦ ਮੌਕੇ ਵਿਸ਼ੇਸ਼ ਸਮਾਗਮ ਭਲਕੇ
Ad Position 24