ਸੁਰਿੰਦਰ ਕੌਰ ਦੀ ਅਗਵਾਈ ਵਿਚ ਜਵਾਨੀ ਸੰਭਾਲ ਯਾਤਰਾ ਦਾ ਭਰਵਾਂ ਸਵਾਗਤ
ਜਲੰਧਰ, 14 ਨਵੰਬਰ (ਸ਼ਿਵ)-ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ ਵਲੋ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਆਪਣੇ ਸਮਰਥਕਾਂ ਸਮੇਤ ਨਕੋਦਰ ਵਿਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕੇ ਦੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ।
ਜਲੰਧਰ, 14 ਨਵੰਬਰ (ਸ਼ਿਵ)-ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ ਵਲੋ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਆਪਣੇ ਸਮਰਥਕਾਂ ਸਮੇਤ ਨਕੋਦਰ ਵਿਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕੇ ਦੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ। ਸ੍ਰੀਮਤੀ ਸੁਰਿੰਦਰ ਕੌਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ਇਹ ਸਾਈਕਲ ਯਾਤਰਾ ਲੋਕਾਂ ਵਿਚ ਨੌਜਵਾਨਾਂ ਦੇ ਭਵਿੱਖ ਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰ ਰਹੀ ਹੈ। ਇਸ ਯਾਤਰਾ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਪੂਰੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ।