15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਵੰਸ਼ਦੀਪ ਸਿੰਘ ਨੇ ਨੈਸ਼ਨਲ ਸਕੂਲ ਖੇਡਾਂ ਵਿਚ ਜਿੱਤਿਆ ਕਾਂਸੀ ਦਾ ਤਗਮਾ 17.92 ਮੀਟਰ ਗੋਲਾ ਸੁੱਟ ਕੇ ਤਰਨ ਤਾਰਨ ਅਤੇ ਪੰਜਾਬ ਦਾ ਨਾਂ ਅ ਕੀਤਾ ਰੌਸ਼ਨ

ਜਲੰਧਰ, 14 ਨਵੰਬਰ (ਡਾ ਜਤਿੰਦਰ ਸਾਬੀ) ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ 12 ਨਵੰਬਰ ਨੂੰ ਕਰਵਾਈਆਂ ਗਈਆਂ 70ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਪੰਜਾਬ ਦੀ ਟੀਮ ਵੱਲੋਂ ਭਾਗ ਲੈਂਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਹੋਣਹਾਰ ਅਥਲੀਟ ਗੁਰਵੰਸ਼ਦੀਪ ਸਿੰਘ ਨੇ ਅੰਡਰ-17 ਵਰਗ ਦੇ ਗੋਲਾ ਸੁੱਟਣ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17. 92 ਮੀਟਰ ਗੋਲਾ ਸੁੱਟ ਕੇ ਕਾਂਸੀ ਦਾ ਤਮਗਾ ਆਪਣੇ ਨਾਂ ਕੀਤਾ।

Ad Position 21
No active advertisement
ਨੈਸ਼ਨਲ ਸਕੂਲ ਖੇਡਾਂ ਵਿੱਚ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਅਥਲੀਟ ਗੁਰਵੰਸ਼ਦੀਪ ਸਿੰਘ ਆਪਣੇ ਕੋਚ ਸ. ਦਵਿੰਦਰ ਸਿੰਘ ਨਾਲ। ਤਸਵੀਰ-ਅਜੀਤ 15-11-2026
ਜਲੰਧਰ, 14 ਨਵੰਬਰ (ਡਾ ਜਤਿੰਦਰ ਸਾਬੀ) ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ 12 ਨਵੰਬਰ ਨੂੰ ਕਰਵਾਈਆਂ ਗਈਆਂ 70ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਪੰਜਾਬ ਦੀ ਟੀਮ ਵੱਲੋਂ ਭਾਗ ਲੈਂਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਹੋਣਹਾਰ ਅਥਲੀਟ ਗੁਰਵੰਸ਼ਦੀਪ ਸਿੰਘ ਨੇ ਅੰਡਰ-17 ਵਰਗ ਦੇ ਗੋਲਾ ਸੁੱਟਣ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17.92 ਮੀਟਰ ਗੋਲਾ ਸੁੱਟ ਕੇ ਕਾਂਸੀ ਦਾ ਤਮਗਾ ਆਪਣੇ ਨਾਂ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਜ਼ਿਲ੍ਹਾ ਤਰਨ ਤਾਰਨ ਦਾ ਮਾਣ ਵਧਿਆ ਹੈ, ਉੱਥੇ ਹੀ ਉਸ ਨੇ ਪੰਜਾਬ ਦਾ ਨਾਂ ਵੀ ਕੌਮੀ ਪੱਧਰ ’ਤੇ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਗੁਰਵੰਸ਼ਦੀਪ ਸਿੰਘ ਗੁਰੂ ਅਰਜਨ ਦੇਵ ਖੇਡ ਸਟੇਡੀਅਮ, ਤਰਨ ਤਾਰਨ ਵਿਖੇ ਰੋਜ਼ਾਨਾ ਸਵੇਰੇ ਅਤੇ ਸ਼ਾਮ ਨਿਯਮਿਤ ਤੌਰ ’ਤੇ ਆਪਣੀ ਖੇਡ ਦਾ ਅਭਿਆਸ ਕਰਦਾ ਹੈ। ਉਸ ਦੀ ਇਸ ਕਾਮਯਾਬੀ ਪਿੱਛੇ ਲਗਾਤਾਰ ਮਿਹਨਤ, ਲਗਨ ਅਤੇ ਕੋਚ ਵੱਲੋਂ ਦਿੱਤੀ ਗਈ ਯੋਗ ਸਿਖਲਾਈ ਦਾ ਅਹਿਮ ਯੋਗਦਾਨ ਰਿਹਾ ਹੈ।ਇਸ ਮੌਕੇ ਉਸ ਦੇ ਕੋਚ ਸ. ਦਵਿੰਦਰ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਵੰਸ਼ਦੀਪ ਸਿੰਘ ਬਹੁਤ ਹੀ ਮਿਹਨਤੀ ਅਤੇ ਲਗਨਸ਼ੀਲ ਖਿਡਾਰੀ ਹੈ। ਉਹ ਆਪਣੀ ਖੇਡ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਨਿਰੰਤਰ ਅਭਿਆਸ ਤੇ ਸਖ਼ਤ ਮਿਹਨਤ ਸਦਕਾ ਹੀ ਅੱਜ ਇਸ ਮੁਕਾਮ ’ਤੇ ਪਹੁੰਚਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਵੰਸ਼ਦੀਪ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਉੱਚੀਆਂ ਪ੍ਰਾਪਤੀਆਂ ਹਾਸਲ ਕਰੇਗਾ ਅਤੇ ਦੇਸ਼ ਤੇ ਪੰਜਾਬ ਦਾ ਨਾਂ ਹੋਰ ਰੌਸ਼ਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ 15ਵੇਂ ਮਹਾਨ ਕੀਰਤਨ ਦਰਬਾਰ ਸੰਬੰਧੀ ਅੰਤਿਮ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਵਿਚ ਸੁੱਚੀ ਪਿੰਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ
Ad Position 24