ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਭਗਤ ਨੇ ਕੀਤੀ ਵਿਸ਼ੇਸ਼ ਮੁਲਾਕਾਤ
ਜਲੰਧਰ, 14 ਨਵੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਬਸਤੀ ਬਾਵਾ ਖੇਲ ਸਥਿਤ ਕਬੀਰ ਮੰਦਰ ਵਿਖੇ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਕੇ ਪਰਤੇ ਸ਼ਰਧਾਲੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨਾਲ ਬੈਠ ਕੇ ਯਾਤਰਾ ਸੰਬੰਧੀ ਉਨ੍ਹਾਂ ਦੇ ਤਜਰਬੇ, ਵਿਚਾਰ ਅਤੇ ਅਨੁਭਵ ਜਾਣੇ।
ਜਲੰਧਰ, 14 ਨਵੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਬਸਤੀ ਬਾਵਾ ਖੇਲ ਸਥਿਤ ਕਬੀਰ ਮੰਦਰ ਵਿਖੇ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਕੇ ਪਰਤੇ ਸ਼ਰਧਾਲੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨਾਲ ਬੈਠ ਕੇ ਯਾਤਰਾ ਸੰਬੰਧੀ ਉਨ੍ਹਾਂ ਦੇ ਤਜਰਬੇ, ਵਿਚਾਰ ਅਤੇ ਅਨੁਭਵ ਜਾਣੇ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਰਧਾਲੂਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨਾਲ ਯੋਜਨਾ ਸੰਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਸੰਗਤਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਮੌਕੇ ਪ੍ਰਬਜੋਤ ਸਿੰਘ (ਐੱਸ. ਸੀ. ਵਿੰਗ ਬਲਾਕ), ਦੇਵਾ ਸੁਖਮਿੰਦਰ (ਬਲਾਕ ਮਹਿਲਾ ਵਿੰਗ), ਬਲਾਕ ਪ੍ਰਧਾਨ ਮਨਦੀਪ ਸਿੰਘ ਮੈਂਡੀ, ਟ੍ਰੇਡ ਵਿੰਗ ਚੇਅਰਮੈਨ ਨਰਿੰਦਰ ਪ੍ਰਧਾਨ ਤੇ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਰਾਕੇਸ਼ ਰਾਣਾ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ।