15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡਾ. ਅਸ਼ੋਕ ਮਿੱਤਲ ਵਲੋਂ ਸ਼ਿਵਪੁਰੀ ਹਰਨਾਮ ਦਾਸ ਪੁਰਾ ਦੀ ਇਮਾਰਤ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ

ਜਲੰਧਰ, 14 ਨਵੰਬਰ (ਸ਼ਿਵ)-ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਵਲੋਂ ਆਪਣੇ ਐਮ.

Ad Position 21
No active advertisement
ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਸ਼ਿਵ)-ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਵਲੋਂ ਆਪਣੇ ਐਮ. ਪੀ. ਲੈਡ ਫੰਡ ਵਿਚੋਂ ਦਿੱਤੇ ਗਏ 50 ਲੱਖ ਰੁਪਏ ਦੀ ਲਾਗਤ ਨਾਲ ਸ਼ਿਵਪੁਰੀ ਪ੍ਰਬੰਧਕ ਕਮੇਟੀ, ਹਰਨਾਮਦਾਸਪੁਰਾ ਅੱਡਾ ਕਪੂਰਥਲਾ ਜਲੰਧਰ ਦੀ ਇਮਾਰਤ ਦੇ ਨਵੀਨੀਕਰਨ ਤੇ ਨਵੀਂ ਉਸਾਰੀ ਦੇ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਵਾਈਸ ਚੇਅਰਮੈਨ ਨਰੇਸ਼ ਮਿੱਤਲ, ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਤਿਨ ਕੋਹਲੀ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸਰਬਜੀਤ ਸਿੰਘ ਮੱਕੜ, ਜਲੰਧਰ ਭਾਜਪਾ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸ਼ੇਖਰ ਕਾਲੀਆ, ਅਨਿਲ ਸੱਚਰ, ਦਵਿੰਦਰ ਭਾਰਦਵਾਜ, ਮੀਨੂੰ ਸ਼ਰਮਾ ਤੇ ਹੋਰ ਹਾਜ਼ਰ ਸਨ। ਇਸ ਮੌਕੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਤੇ ਦੇਸ਼ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਕਈ ਯੋਜਨਾਵਾਂ ਤੇ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਮੁਖੀ ਯਤਨਾਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ। ਡਾ. ਮਿੱਤਲ ਨੇ ਕਿਹਾ ਕਿ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਅਤੇ ਬੁਨਿਆਦੀ ਸਹੂਲਤਾਂ ਦਾ ਵਿਕਾਸ ਸਮੇਂ ਦੀ ਲੋੜ ਹੈ। ਅਜਿਹੇ ਕਾਰਜਾਂ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਦੀਆਂ ਹਨ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਉਤਸ਼ਾਹ ਮਿਲਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਅਗਲੀ ਖ਼ਬਰ ਸੱਤਵਾਂ ਮਹੱਲਾ ਨਿਹੰਗ ਸਿੰਘਾਂ, ਘੋੜ ਦੌੜਾਂ ਤੇ ਗਤਕਾ ਸਮਾਗਮਾਂ ਸੰਬੰਧੀ ਸਮੂਹ ਸਿੰਘ ਸਭਾਵਾਂ ਦੀ ਇਕੱਤਰਤਾ 5 ਦਸੰਬਰ ਨੂੰ...
Ad Position 24