15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਬਾ ਮੋਤੀ ਰਾਮ ਮਹਿਰਾ ਵੈੱਲਫੇਅਰ ਸੁਸਾਇਟੀ ਨੇ ਮਾਸੂਮ ਬੱਚੇ ਦੇ ਇਲਾਜ ਲਈ ਕੀਤੀ ਮਾਲੀ ਮਦਦ

ਫਿਲੌਰ, 14 ਨਵੰਬਰ (ਸਤਿੰਦਰ ਸ਼ਰਮਾ)- ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਪਿੰਡ ਬ੍ਰਹਮਪੁਰੀ ਦੇ ਮਾਸੂਮ ਬੱਚੇ ਲਵੀਸ਼ ਕੁਮਾਰ ਦੇ ਇਲਾਜ ਲਈ ਉਸ ਦੇ ਪਰਿਵਾਰ ਨੂੰ 15 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਗਈ। ਜ਼ਿਕਰਯੋਗ ਹੈ ਕਿ ਮਾਸੂਮ ਲਵੀਸ਼ ਕੁਮਾਰ ਪਿਛਲੇ ਕਰੀਬ 29 ਦਿਨਾਂ ਤੋਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਜ਼ੇਰੇ ਇਲਾਜ ਹੈ।

Ad Position 21
No active advertisement
ਅਜੀਤ ਡੈਸਕ 15-11-2026
ਫਿਲੌਰ, 14 ਨਵੰਬਰ (ਸਤਿੰਦਰ ਸ਼ਰਮਾ)- ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਪਿੰਡ ਬ੍ਰਹਮਪੁਰੀ ਦੇ ਮਾਸੂਮ ਬੱਚੇ ਲਵੀਸ਼ ਕੁਮਾਰ ਦੇ ਇਲਾਜ ਲਈ ਉਸ ਦੇ ਪਰਿਵਾਰ ਨੂੰ 15 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਗਈ। ਜ਼ਿਕਰਯੋਗ ਹੈ ਕਿ ਮਾਸੂਮ ਲਵੀਸ਼ ਕੁਮਾਰ ਪਿਛਲੇ ਕਰੀਬ 29 ਦਿਨਾਂ ਤੋਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਜ਼ੇਰੇ ਇਲਾਜ ਹੈ। ਲੰਬੇ ਸਮੇਂ ਤੋਂ ਚੱਲ ਰਹੇ ਇਲਾਜ ਕਾਰਨ ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਖਰਾਬ ਹੋ ਚੁੱਕੀ ਹੈ। ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਪੰਜਾਬ ਦੇ ਸਰਪ੍ਰਸਤ ਡਾ. ਕੁਲਦੀਪ ਰਾਏ, ਪ੍ਰਧਾਨ ਤਰਸੇਮ ਰੁਪਾਣਾ, ਸੀਨੀਅਰ ਮੀਤ ਪ੍ਰਧਾਨ ਅਜੇ ਸਿੰਘ ਨਾਗੀ ਅਤੇ ਚੇਅਰਮੈਨ ਪਲਵਿੰਦਰ ਸਿੰਘ ਦੁਸਾਂਝ ਦੀ ਅਗਵਾਈ ਹੇਠ ਬੱਚੇ ਦੇ ਪਿਤਾ ਸ਼ਿਵ ਕੁਮਾਰ ਬ੍ਰਹਮਪੁਰੀ ਅਤੇ ਪਰਿਵਾਰ ਨੂੰ ਇਲਾਜ਼ ਲਈ 15 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਮੀਡੀਆ ਸਲਾਹਕਾਰ ਪੰਜਾਬ ਹਰਮਿੰਦਰ ਸਿੰਘ ਰਾਣਾ, ਤਰਸੇਮ ਸਿੰਘ ਢਿੱਲੋਂ, ਧਾਰਮਿਕ ਪ੍ਰਚਾਰਕ ਸਕੱਤਰ ਕੁਲਵੀਰ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ, ਮੁੱਖ ਸਲਾਹਕਾਰ ਗੁਰਨਾਮ ਸਿੰਘ ਥਾਣੇਦਾਰ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੇਲਾ, ਖਜ਼ਾਨਚੀ ਸੁਰਿੰਦਰ ਪਾਲ ਸਿੰਘ ਢੇਸੀ, ਜਨਰਲ ਸਕੱਤਰ ਹਰਜੀਤ ਸਿੰਘ ਢੇਸੀ, ਸਕੱਤਰ ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਵਾਈਸ ਖਜ਼ਾਨਚੀ ਸਾਈਂ ਸ਼ੌਕਤ ਅਲੀ ਸਾਬਰੀ, ਤਹਿਸੀਲ ਪ੍ਰਧਾਨ ਡਾ. ਜਸਵਿੰਦਰ ਚੀਮਾ, ਗੁਰਨਾਮ ਸਿੰਘ ਮੁਠੱਡਾ, ਰੇਸ਼ਮ ਸਿੰਘ ਅਤੇ ਤਹਿਸੀਲ ਫਿਲੌਰ ਨਾਲ ਸੰਬੰਧਿਤ ਸੁਸਾਇਟੀ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ਲਈ ਸੇਵਾ ਮੁਕਤ ਐਸ.ਡੀ.ਓ. ਨੇ ਪੇਸ਼ ਕੀਤੀ ਦਾਅਵੇਦਾਰੀ ਅਗਲੀ ਖ਼ਬਰ ਲੋਕਾਂ ਦੇ ਪਿਆਰ ਸਦਕਾ ਪਾਲਾ ਜਲਾਲਪੁਰ ਵੱਡੇ ਵੋਟਾਂ ਦੇ ਫ਼ਰਕ ਨਾਲ ਜਿੱਤਣਗੇ-ਬਲਜੀਤ ਸੋਢੀ
Ad Position 24