15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ਲਈ ਸੇਵਾ ਮੁਕਤ ਐਸ.ਡੀ.ਓ. ਨੇ ਪੇਸ਼ ਕੀਤੀ ਦਾਅਵੇਦਾਰੀ

ਆਦਮਪੁਰ, 14 ਨਵੰਬਰ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪੰਚਾਇਤੀ ਰਾਜ ਵਿਭਾਗ ਦੇ ਸੇਵਾ ਮੁਕਤ ਐਸ.

Ad Position 21
No active advertisement
ਅਜੀਤ ਡੈਸਕ 15-11-2026
ਆਦਮਪੁਰ, 14 ਨਵੰਬਰ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪੰਚਾਇਤੀ ਰਾਜ ਵਿਭਾਗ ਦੇ ਸੇਵਾ ਮੁਕਤ ਐਸ.ਡੀ.ਓ. ਰਾਜ ਕੁਮਾਰ ਪਿੰਡ ਕੁਪੁਰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ‘ਤੇ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਮੁਕਤ ਐਸ.ਡੀ.ਓ. ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਲੰਬੇ ਸਰਕਾਰੀ ਕਾਰਜਕਾਲ ਦੌਰਾਨ ਪੰਚਾਇਤੀ ਰਾਜ ਵਿਭਾਗ ਵਿੱਚ ਸੇਵਾਵਾਂ ਨਿਭਾਉਂਦਿਆਂ ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਨੂੰ ਨੇੜਿਓਂ ਸਮਝਿਆ ਹੈ ਅਤੇ ਹਲਕਾ ਆਦਮਪੁਰ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੀਆਂ ਲੋੜਾਂ ਤੋਂ ਉਹ ਪੂਰੀ ਤਰ੍ਹਾਂ ਵਾਕਿਫ਼ ਹਨ ਅਤੇ ਹੁਣ ਸੇਵਾ ਮੁਕਤੀ ਤੋਂ ਬਾਅਦ ਆਪਣਾ ਤਜਰਬਾ ਲੋਕ ਭਲਾਈ ਲਈ ਵਰਤਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਦਮਪੁਰ ਹਲਕੇ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਤਾਂ ਉਹ ਪਾਰਟੀ ਦੇ ਟਕਸਾਲੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜੁਗਰਾਜ ਸਿੰਘ ਕਾਹਲੋਂ ਨੇ ਐਸ.ਡੀ.ਐਮ. ਸ਼ਾਹਕੋਟ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਵੈੱਲਫੇਅਰ ਸੁਸਾਇਟੀ ਨੇ ਮਾਸੂਮ ਬੱਚੇ ਦੇ ਇਲਾਜ ਲਈ ਕੀਤੀ ਮਾਲੀ ਮਦਦ
Ad Position 24