ਐੱਨ.ਐੱਸ. ਕਾਨਵੈਂਟ ਹਾਈ ਸਕੂਲ ਵਿਖੇ ਬਾਲ ਦਿਵਸ ਸੰਬੰਧੀ ਸਮਾਗਮ
ਲੋਹੀਆਂ ਖਾਸ, 14 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਲੋਹੀਆਂ ਦੇ ਐੱਨ. ਐੱਸ.
ਲੋਹੀਆਂ ਖਾਸ, 14 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਲੋਹੀਆਂ ਦੇ ਐੱਨ.ਐੱਸ. ਕਾਨਵੈਂਟ ਹਾਈ ਸਕੂਲ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਸਮਰਪਿਤ ‘ਬਾਲ ਦਿਵਸ’ ਸਬੰਧੀ ਸਮਾਗਮ ਕਰਵਾਇਆ ਗਿਆ| ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਕੌਰ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ ਗਈ, ਉਪਰੰਤ ਸਕੂਲ ਵਿੱਚ ਇੱਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ| ਇਸ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਪੰਡਿਤ ਨਹਿਰੂ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ| ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਕਵਿਤਾਵਾਂ, ਭਾਸ਼ਣ, ਗੀਤ, ਸ਼ਾਮਲ ਸਨ। ਇਸ ਤੋਂ ਇਲਾਵਾ ਬੱਚਿਆਂ ਲਈ ਵੱਖ-ਵੱਖ ਖੇਡ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਅਧਿਆਪਕਾਂ ਵੱਲੋਂ ਵੀ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ| ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ, ਮੈਨੇਜਿੰਗ ਡਾਇਰੈਕਟਰ ਮੈਡਮ ਰੇਨੂੰ ਬਾਲਾ, ਉਪ-ਪ੍ਰਧਾਨ ਸ੍ਰੀ ਸੁਖਦੇਵ ਪਾਲ ਜੀ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ| ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ| ਇਸ ਮੌਕੇ ਜੋਧਬੀਰ ਸਿੰਘ, ਸ਼ਰਨਜੀਤ ਕੌਰ, ਰੇਨੂੰ, ਹਰਜੀਤ ਕੌਰ, ਪਰਵਿੰਦਰ ਕੌਰ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ|