15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ

ਭੋਗਪੁਰ, 14 ਨਵੰਬਰ (ਕਮਲਜੀਤ ਸਿੰਘ ਡੱਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਮਿਹਨਤ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਅਹਿਮ ਅਹੁਦੇ ਦੇ ਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਦੀ ਸੀਨੀਅਰ ਅਕਾਲੀ ਆਗੂ ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਸਨਮਾਨਿਤ ਕਰਦੇ ਹੋਏ ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਮੱਲ੍ਹੀ ਤੇ ਹੋਰ। ਤਸਵੀਰ : ਕਮਲਜੀਤ ਸਿੰਘ ਡੱਲੀ 15-11-2026
ਭੋਗਪੁਰ, 14 ਨਵੰਬਰ (ਕਮਲਜੀਤ ਸਿੰਘ ਡੱਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਮਿਹਨਤ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਅਹਿਮ ਅਹੁਦੇ ਦੇ ਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਦੀ ਸੀਨੀਅਰ ਅਕਾਲੀ ਆਗੂ ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਬੀ ਸਤਵੰਤ ਕੌਰ ਬਿਨਪਾਲਕੇ ਪਾਰਟੀ ਦੀ ਇਕ ਮਿਹਨਤੀ, ਸਰਗਰਮ ਤੇ ਸਮਰਪਿਤ ਆਗੂ ਹਨ। ਉਹ ਪਾਰਟੀ ਦੀਆਂ ਮੀਟਿੰਗਾਂ, ਰੈਲੀਆਂ ਤੇ ਹੋਰ ਰਾਜਨੀਤਿਕ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਦੇ ਜਥੇ ਨਾਲ ਸ਼ਮੂਲੀਅਤ ਕਰਦੇ ਰਹੇ ਹਨ। ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪਾਰਟੀ ਪ੍ਰਤੀ ਕੀਤੀ ਮਿਹਨਤ ਤੇ ਵਫ਼ਾਦਾਰੀ ਦਾ ਸਨਮਾਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਮੱਲ੍ਹੀ ਵਲੋਂ ਬੀਬੀ ਸਤਵੰਤ ਕੌਰ ਬਿਨਪਾਲਕੇ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਨੰਬਰਦਾਰ ਗੁਰਦਿਆਲ ਸਿੰਘ ਲਾਡੀ, ਮੁਹੱਬਤਪਾਲ ਸਾਬਕਾ ਮੈਂਬਰ ਪੰਚਾਇਤ ਤੇ ਨੰਬਰਦਾਰ ਗੁਰਮੇਲ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਕੁਲਵੰਤ ਸਿੰਘ ਮੱਲ੍ਹੀ ਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਹਿਲਾਂ ਦੀ ਤਰ੍ਹਾਂ ਭਵਿੱਖ ਵਿੱਚ ਵੀ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਸਾਲਾਨਾ ਸੰਮੇਲਨ ਦੇ ਸੰਬੰਧ ’ਚ ਸਜਾਈ ਭਗਤ ਵਤਸਲ ਭਗਵਾਨ ਜੀ ਦੀ ਵਿਸ਼ਾਲ ‘ਰੱਥ ਯਾਤਰਾ’ ਅਗਲੀ ਖ਼ਬਰ ਪੰਜਾਬ ਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਿਧਾਂਤਕ ਖੇਤਰੀ ਪਾਰਟੀ ਦੀ ਜ਼ਰੂਰਤ-ਜਥੇ. ਵਡਾਲਾ
Ad Position 24