15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਤੋਂ ਦੂਰ ਰਹੇ ਦੁਆਬੇ ਦੇ ਨੌਜਵਾਨ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ

ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਨਕੋਦਰ ਤੇ ਸ਼ਾਹਕੋਟ ਪਹੁੰਚਣ ਮੌਕੇ ਦੁਆਬੇ ਦੇ ਚਰਚਿਤ ਨੌਜਵਾਨ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ ਦੀ ਗੈਰ-ਹਾਜ਼ਰੀ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਸੰਬੰਧੀ ਆਪਣਾ ਪੱਖ ਰੱਖਦਿਆਂ ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਕੁਝ ਜ਼ਰੂਰੀ ਨਿੱਜੀ ਰੁਝੇਵਿਆਂ ਕਾਰਨ ਉਹ ਸਾਈਕਲ ਯਾਤਰਾ ਵਿਚ ਸ਼ਮੂਲੀਅਤ ਨਹੀਂ ਕਰ ਸਕੇ।

Ad Position 21
No active advertisement
ਅਜੀਤ ਡੈਸਕ 15-11-2026
ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਨਕੋਦਰ ਤੇ ਸ਼ਾਹਕੋਟ ਪਹੁੰਚਣ ਮੌਕੇ ਦੁਆਬੇ ਦੇ ਚਰਚਿਤ ਨੌਜਵਾਨ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ ਦੀ ਗੈਰ-ਹਾਜ਼ਰੀ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਸੰਬੰਧੀ ਆਪਣਾ ਪੱਖ ਰੱਖਦਿਆਂ ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਕੁਝ ਜ਼ਰੂਰੀ ਨਿੱਜੀ ਰੁਝੇਵਿਆਂ ਕਾਰਨ ਉਹ ਸਾਈਕਲ ਯਾਤਰਾ ਵਿਚ ਸ਼ਮੂਲੀਅਤ ਨਹੀਂ ਕਰ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਾਈਕਲ ਯਾਤਰਾ ਦੀ ਹਮਾਇਤ ਕਰਦੇ ਹਨ ਅਤੇ ਕਾਂਗਰਸ ਪਾਰਟੀ ਦੀ ਹਰ ਗਤੀਵਿਧੀ ਅਤੇ ਹਰ ਮੁਹਿੰਮ ਵਿਚ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪੱਕੇ ਕਾਂਗਰਸੀ ਹਨ ਤੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੇ ਹਨ। ਨਿੱਜੀ ਰੁਝੇਵਿਆਂ ਕਾਰਨ ਕਿਸੇ ਪ੍ਰੋਗਰਾਮ ਵਿਚ ਸ਼ਾਮਿਲ ਨਾ ਹੋ ਸਕਣਾ ਪਾਰਟੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਘੱਟ ਨਹੀਂ ਕਰਦਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਲੁਧਿਆਣਾ ਵਿਖੇ ਵੀ ਕਈ ਕਾਂਗਰਸੀ ਆਗੂਆਂ ਵਲੋਂ ਚੰਨੀ ਦੀ ਸਾਈਕਲ ਯਾਤਰਾ ਤੋਂ ਦੂਰੀ ਬਣਾਈ ਰੱਖਣ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ। ਹੁਣ ਸ਼ਾਹਕੋਟ ਵਿਖੇ ਰਵਿੰਦਰ ਸਿੰਘ ਟੁਰਨਾ ਦੀ ਗੈਰ-ਹਾਜ਼ਰੀ ਨੂੰ ਲੈ ਕੇ ਵੀ ਵੱਖ-ਵੱਖ ਤਰ੍ਹਾਂ ਦੇ ਸਿਆਸੀ ਸਵਾਲ ਉੱਠ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ’ਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਅੱਜ : ਪ੍ਰਧਾਨ ਜੱਸਲ ਅਗਲੀ ਖ਼ਬਰ ਨੂਰਮਹਿਲ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਲੋਕ ਮਾਰੂ ਨੀਤੀਆਂ ਤੋਂ ਅੱਕੇ ਪੰਜਾਬੀ...
Ad Position 24