ਨਿਹਾਲੂਵਾਲ ਸਕੂਲ ਵਿਖੇ ਬਲਾਕ ਸ਼ਾਹਕੋਟ-1 ਦੇ ਸਕੂਲਾਂ ਦੀ ਵਿਗਿਆਨ ਪ੍ਰਦਰਸ਼ਨੀ ਲਗਾਈ
ਸ਼ਾਹਕੋਟ, 14 ਨਵੰਬਰ (ਨਗਿੰਦਰ ਸਿੰਘ ਬਾਂਸਲ)- ਜ਼ਿਲਾ ਸਿੱਖਿਆ ਅਫ਼ਸਰ (ਸ) ਜਲੰਧਰ ਦੀਆਂ ਹਦਾਇਤਾਂ ਅਤੇ ਜਸਪਾਲਜੀਤ ਕੌਰ ਬਲਾਕ ਨੋਡਲ ਅਫ਼ਸਰ ਸ਼ਾਹਕੋਟ-1 ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ‘ਰਾਸ਼ਟਰੀ ਆਵਿਸ਼ਕਾਰ ਅਭਿਆਨ’ ਤਹਿਤ ਵਿਗਿਆਨ ਪ੍ਰਦਰਸ਼ਨੀ (ਮਿਡਲ) ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਬਲਾਕ ਸ਼ਾਹਕੋਟ-1 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸ਼ਾਹਕੋਟ, 14 ਨਵੰਬਰ (ਨਗਿੰਦਰ ਸਿੰਘ ਬਾਂਸਲ)- ਜ਼ਿਲਾ ਸਿੱਖਿਆ ਅਫ਼ਸਰ (ਸ) ਜਲੰਧਰ ਦੀਆਂ ਹਦਾਇਤਾਂ ਅਤੇ ਜਸਪਾਲਜੀਤ ਕੌਰ ਬਲਾਕ ਨੋਡਲ ਅਫ਼ਸਰ ਸ਼ਾਹਕੋਟ-1 ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ‘ਰਾਸ਼ਟਰੀ ਆਵਿਸ਼ਕਾਰ ਅਭਿਆਨ’ ਤਹਿਤ ਵਿਗਿਆਨ ਪ੍ਰਦਰਸ਼ਨੀ (ਮਿਡਲ) ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਬਲਾਕ ਸ਼ਾਹਕੋਟ-1 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਦਰਸ਼ਨੀ ਵਿਚ ਸ਼ਾਮਿਲ ਵਿਗਿਆਨ ਮਾਡਲਾਂ ਦੀ ਜੱਜਮੈਂਟ ਨਰਿੰਦਰ ਕੁਮਾਰ, ਜਗਜੀਤ ਸਿੰਘ, ਭੁਪਿੰਦਰ ਕੁਮਾਰ ਅਤੇ ਤਮੰਨਾ ਰਾਣੀ ਨੇ ਕੀਤੀ। ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀਆਂ ਨੂੰ ਜਸਪਾਲਜੀਤ ਕੌਰ, ਸੁਖਵਿੰਦਰਪ੍ਰੀਤ ਸਿੰਘ, ਪਰਵਿੰਦਰ ਸਿੰਘ ਬਲਾਕ ਰਿਸੋਰਸ ਪਰਸਨ (ਅੰਗਰੇਜ਼ੀ), ਸਕੂਲ ਇੰਚਾਰਜ ਵਿਵੇਕ ਕੌੜਾ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਆਸ਼ੂ ਮਹਿੰਦਰੂ, ਮਹਿਕ ਬਾਵਾ, ਹਰਪਿੰਦਰ ਕੌਰ, ਅੰਜੂ ਗੁਪਤਾ, ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।