ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਬਾਲ ਦਿਵਸ ਮਨਾਇਆ
ਨਕੋਦਰ, 14 ਨਵੰਬਰ (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਬਾਲ ਦਿਵਸ ਮਨਾਇਆ। ਇਹ ਸਮਾਗਮ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸੀ।
ਨਕੋਦਰ, 14 ਨਵੰਬਰ (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਬਾਲ ਦਿਵਸ ਮਨਾਇਆ। ਇਹ ਸਮਾਗਮ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸੀ। ਸਮਾਗਮ ਦਾ ਆਯੋਜਨ ਟੈਗੋਰ ਹਾਊਸ ਵਲੋਂ ਸਕੂਲ ਦੀ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਕਰਵਾਇਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਮੈਡਮ ਹਰਪ੍ਰੀਤ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੀ-ਪ੍ਰਾਇਮਰੀ ਵਿੰਗ ਨੂੰ ਗੁਬਾਰਿਆਂ, ਫੁੱਲਾਂ ਤੇ ਰੰਗ-ਬਿਰੰਗੇ ਬੈਨਰਾਂ ਨਾਲ ਖੂਬਸੂਰਤੀ ਨਾਲ ਸਜਾਇਆ। ਸਮਾਗਮ ਦਾ ਮੁੱਖ ਆਕਰਸ਼ਣ ਪ੍ਰੈਪ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਫੈਂਸੀ ਡਰੈੱਸ ਮੁਕਾਬਲਾ ਰਿਹਾ। ਮੁਕਾਬਲੇ ਦੀ ਸ਼ੁਰੂਆਤ ਪ੍ਰਿੰਸੀਪਲ ਸ਼ਾਲੂ ਗੁਪਤਾ ਵਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਨੰਨ੍ਹੇ-ਮੁੰਨੇ ਬੱਚਿਆਂ ਨੇ ਪ੍ਰਿੰਸੀਪਲ ਸ਼ਾਲੂ ਗੁਪਤਾ ਦਾ ਫੁੱਲਾਂ ਨਾਲ ਸਵਾਗਤ ਕੀਤਾ। ਮੁਕਾਬਲੇ ਵਿਚ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਸਮਾਜ ਸੇਵੀ ਕਿੱਤੇ, ਕੁਦਰਤ ਦੀ ਸੰਭਾਲ, ਭਾਰਤ ਦੀਆਂ ਮਹਾਨ ਸ਼ਖ਼ਸੀਅਤਾਂ ਤੇ ਕਾਰਟੂਨ ਪਾਤਰਾਂ ਦੇ ਰੂਪ ਧਾਰਨ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨੰਨ੍ਹੇ ਬੱਚਿਆਂ ਨੇ ਆਪਣੇ ਕਿਰਦਾਰਾਂ ਬਾਰੇ ਦੋ-ਤਿੰਨ ਵਾਕ ਬੋਲ ਕੇ ਆਤਮ-ਵਿਸ਼ਵਾਸ ਅਤੇ ਮਨਮੋਹਕ ਅੰਦਾਜ਼ ਨਾਲ ਸਭ ਦਾ ਮਨ ਮੋਹ ਲਿਆ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਟਰਾਫੀਆਂ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਮੁਕਾਬਲੇ ਤੋਂ ਬਾਅਦ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਵਿਚ ਅਧਿਆਪਕਾਂ ਨਾਲ ਮਿਲ ਕੇ ਕੇਕ ਕੱਟਿਆ ਅਤੇ ਖਾਣ-ਪੀਣ ਦੀਆਂ ਵਸਤਾਂ ਦਾ ਆਨੰਦ ਮਾਣਿਆ। ਇਸ ਤੋਂ ਇਲਾਵਾ ਡਾਂਸ, ਸੰਗੀਤ, ਗੁਬਾਰਿਆਂ ਵਾਲੀਆਂ ਖੇਡਾਂ ਤੇ ਰੰਗ ਭਰਨ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਅਧਿਆਪਕਾਂ ਵਲੋਂ ਸਾਰੇ ਬੱਚਿਆਂ ਨੂੰ ਚਾਕਲੇਟਾਂ, ਟਾਫੀਆਂ ਤੇ ਗੁਬਾਰੇ ਵੰਡੇ ਗਏ। ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਤੇ ਪ੍ਰਿੰਸੀਪਲ ਸ਼ਾਲੂ ਗੁਪਤਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮਾਪਿਆਂ ਅਤੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।