15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਰਿੰਦਰ ਸਿੰਘ ਢੀਂਡਸਾ ਵਲੋਂ ਸੁਖਬੀਰ ਨਾਲ ਮੁਲਾਕਾਤ

ਜਲੰਧਰ, 15 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-11-2026
ਜਲੰਧਰ, 15 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ, ਵਾਰਡ ਪ੍ਰਧਾਨ ਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਘਰ ਵਾਪਸੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਵਰਗੇ ਤਜਰਬੇਕਾਰ ਅਤੇ ਸੀਨੀਅਰ ਆਗੂ ਦਾ ਪਾਰਟੀ ਨਾਲ ਮੁੜ ਜੁੜਨਾ ਪਾਰਟੀ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਚਲਾਏ ਜਾ ਰਹੇ ‘ਡੋਰ-ਟੂ-ਡੋਰ’ (ਘਰ-ਘਰ ਦਸਤਕ) ਪ੍ਰੋਗਰਾਮ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਢੀਂਡਸਾ ਨੇ ਜਲੰਧਰ ਉੱਤਰੀ ਹਲਕੇ ਵਿੱਚ ਇਸ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਜਥੇਬੰਦਕ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜਲੰਧਰ ਉੱਤਰੀ ਹਲਕੇ ਵਿੱਚ ਇਸ ਪ੍ਰੋਗਰਾਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਵਰਕਰ ਪੂਰੀ ਸਰਗਰਮੀ ਤੇ ਸਮਰਪਣ ਭਾਵਨਾ ਨਾਲ ਇਸ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ। ਇਸ ਮੌਕੇ ਅਵਤਾਰ ਸਿੰਘ ਘੁੰਮਣ, ਮੈਂਬਰ ਪੀ.ਏ.ਸੀ., ਜਥੇਦਾਰ ਰਣਜੀਤ ਸਿੰਘ ਰਾਣਾ ਕੌਮੀ ਮੀਤ ਪ੍ਰਧਾਨ, ਜਥੇਦਾਰ ਜਗਦੀਪ ਸਿੰਘ ਵਿਰਦੀ ਸਰਕਲ ਪ੍ਰਧਾਨ ਇੰਡਸਟਰੀਅਲ ਏਰੀਆ, ਜਥੇਦਾਰ ਮੇਜਰ ਸਿੰਘ ਕਾਹਲੋਂ ਸਰਕਲ ਪ੍ਰਧਾਨ ਵੇਰਕਾ, ਸ਼ੇਰ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕਰਤਾਰ ਸਿੰਘ ਗਿੱਲ ਸਰਕਲ ਪ੍ਰਧਾਨ ਮਕਸੂਦਾਂ, ਜਥੇਦਾਰ ਤਰਲੋਚਨ ਸਿੰਘ ਹਲਕਾ ਪ੍ਰਧਾਨ ਬੀ.ਸੀ. ਵਿੰਗ, ਸਰਦਾਰ ਗੁਰਚਰਨ ਸਿੰਘ ਬੰਬੇ ਵਾਲੇ ਵਾਰਡ ਪ੍ਰਧਾਨ ਵਾਰਡ ਨੰਬਰ 1 ਅਤੇ ਸਰਦਾਰ ਤੇਜਿੰਦਰ ਸਿੰਘ ਉੱਭੀ ਸੀਨੀਅਰ ਮੀਤ ਪ੍ਰਧਾਨ ਸਮੇਤ ਹੋਰ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਰਕਸ਼ਾਪ ਵਿਚ ਵਿਸ਼ਵਕਰਮਾ ਪੂਜਾ ਤੇ ਭਗਵਾਨ ਵਾਲਮੀਕਿ ਸਤਿਸੰਗ ਕਰਵਾਇਆ ਅਗਲੀ ਖ਼ਬਰ ਨੌਜਵਾਨ ਦੀ ਮੌਤ ਦੇ ਮਾਮਲੇ ’ ਚ ਪਰਿਵਾਰ ਵਲੋਂ ਨਡਾਲਾ ਚੌਕ ਵਿਖੇ ਚੱਕਾ ਜਾਮ ਇਨਸਾਫ਼ ਦੀ ਮੰਗ ਨੂੰ ਲੈ ਕੇ ਘੰਟਿਆਂਬੱਧੀ ਦਿੱ...
Ad Position 24