16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ਰੋਡਵੇਜ਼ ਦੀ ਵਰਕਸ਼ਾਪ ’ਚ ਪਏ ਪੁਰਾਣੇ ਟਾਇਰਾਂ ਨੂੰ ਲੱਗੀ ਭਿਆਨਕ ਅੱਗ

ਜਲੰਧਰ, 16 ਨਵੰਬਰ (ਜਤਿੰਦਰ ਪੰਮੀ)- ਪੰਜਾਬ ਰੋਡਵੇਜ਼ ਦੇ ਡਿੱਪੂ ਨੰਬਰ ਇਕ ਦੀ ਵਰਕਸ਼ਾਪ ਵਿਚ ਪਏ ਪੁਰਾਣੇ ਟਾਇਰਾਂ ਨੂੰ ਅੱਜ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕੁਝ ਹੀ ਸਮੇਂ ਵਿਚ ਉੱਥੇ ਲੱਗੇ ਵੱਡੇ ਦਰੱਖਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।

Ad Position 21
No active advertisement
ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਜਤਿੰਦਰ ਪੰਮੀ)- ਪੰਜਾਬ ਰੋਡਵੇਜ਼ ਦੇ ਡਿੱਪੂ ਨੰਬਰ ਇਕ ਦੀ ਵਰਕਸ਼ਾਪ ਵਿਚ ਪਏ ਪੁਰਾਣੇ ਟਾਇਰਾਂ ਨੂੰ ਅੱਜ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕੁਝ ਹੀ ਸਮੇਂ ਵਿਚ ਉੱਥੇ ਲੱਗੇ ਵੱਡੇ ਦਰੱਖਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਕਈ ਗੱਡੀਆਂ ਸਮੇਤ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਯਤਨ ਸ਼ੁਰੂ ਕਰ ਦਿੱਤੇ। ਮਿਲੀ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਨੂੰ ਕੰਟਰੋਲ ਰੂਮ 112 ਤੋਂ ਸੂਚਨਾ ਮਿਲੀ ਸੀ ਕਿ ਪੰਜਾਬ ਰੋਡਵੇਜ਼ ਦੇ ਡਿੱਪੂ ਵਿਚ ਝਾੜੀਆਂ ਨੂੰ ਅੱਗ ਲੱਗੀ ਹੋਈ ਹੈ। ਸੂਚਨਾ ਮਿਲਣ ‘ਤੇ ਜਦੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤਾਂ ਪਤਾ ਲੱਗਾ ਕਿ ਵਰਕਸ਼ਾਪ ਦੇ ਇਕ ਹਿੱਸੇ ਵਿਚ ਕਬਾੜ ਵਜੋਂ ਰੱਖੇ ਪੁਰਾਣੇ ਟਾਇਰਾਂ ਨੂੰ ਭਿਆਨਕ ਅੱਗ ਲੱਗੀ ਹੋਈ ਸੀ। ਟਾਇਰਾਂ ਨੂੰ ਲੱਗੀ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਇਸ ਦੀਆਂ ਲਪਟਾਂ ਨੇੜੇ ਲੱਗੇ ਵੱਡੇ ਦਰੱਖਤਾਂ ਤੱਕ ਵੀ ਪਹੁੰਚ ਗਈਆਂ। ਫਾਇਰ ਬ੍ਰਿਗੇਡ ਟੀਮ ਦੇ ਇੰਚਾਰਜ ਗੌਰਵ ਭਾਰਦਵਾਜ ਨੇ ਦੱਸਿਆ ਕਿ ਅੱਗ ਕਾਫ਼ੀ ਭਿਆਨਕ ਸੀ ਤੇ ਇਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਪੰਜ ਟੈਂਕਰ ਪਾਣੀ ਵਰਤਿਆ ਜਾ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਅੱਗ ਦੀ ਗੰਭੀਰਤਾ ਨੂੰ ਦੇਖਦਿਆਂ ਸ਼ਹਿਰ ਦੇ ਹੋਰਨਾਂ ਫਾਇਰ ਸਟੇਸ਼ਨਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਉੱਥੋਂ ਹੋਰ ਗੱਡੀਆਂ ਮੌਕੇ ‘ਤੇ ਭੇਜੀਆਂ ਜਾ ਰਹੀਆਂ ਸਨ ਤਾਂ ਜੋ ਅੱਗ ਨੂੰ ਪੂਰੀ ਤਰ੍ਹਾਂ ਬੁਝਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਵਾਲੀ ਥਾਂ ‘ਤੇ ਪੁਰਾਣੇ ਟਾਇਰ ਕਬਾੜ ਵਜੋਂ ਪਏ ਹੋਏ ਸਨ। ਅੱਗ ਕਾਰਨ ਹੋਏ ਨੁਕਸਾਨ ਦਾ ਅਸਲ ਅੰਦਾਜ਼ਾ ਸਵੇਰੇ ਹੀ ਲਗਾਇਆ ਜਾ ਸਕੇਗਾ। ਦੂਜੇ ਪਾਸੇ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਸੀ। ਖ਼ਬਰ ਲਿਖੇ ਜਾਣ ਤੱਕ ਵੀ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ‘ ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਜੱਦੋ-ਜਹਿਦ ਕਰ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨੂੰ ਆਉਣਗੇ ਜਲੰਧਰ, ਡੇਰਾ ਸੱਚਖੰਡ ਬੱਲਾਂ ਤੋਂ ਕਰਨਗੇ ਵਿਸ਼ਾਲ ਰੈਲੀ ਨੂੰ ਸੰਬੋ... ਅਗਲੀ ਖ਼ਬਰ ਵਿਆਹ ਤੋਂ ਮੁਕਰਨ ਦੇ ਮਾਮਲੇ ਨੂੰ ਲੈ ਕੇ ਲੜਕੀ ਦੇ ਪਰਿਵਾਰ ਵਲੋਂ ਢਿੱਲਵਾਂ ਚੌਕ ਵਿਖੇ ਧਰਨਾ
Ad Position 24