16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬ੍ਰਾਹਮਣ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੌਰਵ ਜੋਸ਼ੀ ਭਾਜਪਾ ’ਚ ਸ਼ਾਮਿਲ

ਜਲੰਧਰ, 16 ਨਵੰਬਰ (ਸ਼ਿਵ)-ਵੈਸਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਗੌਰਵ ਜੋਸ਼ੀ ਨੇ ‘ਆਪ’ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ।

Ad Position 21
No active advertisement
ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਸ਼ਿਵ)-ਵੈਸਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਗੌਰਵ ਜੋਸ਼ੀ ਨੇ ‘ਆਪ’ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ। ਉਨ੍ਹਾਂ ਆਪਣੇ ਅਸਤੀਫ਼ੇ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਉਨ੍ਹਾਂ ਦੇ ਪੁੱਤਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਥਨੀ ਅਤੇ ਕਰਨੀ ਵਿਚ ਵੱਡਾ ਫ਼ਰਕ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਜਲੰਧਰ ਸਥਿਤ ਪਾਰਟੀ ਦਫ਼ਤਰ ਵਿਚ ਗੌਰਵ ਜੋਸ਼ੀ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸ਼ੀਤਲ ਅੰਗੁਰਾਲ, ਕੇ.ਡੀ. ਭੰਡਾਰੀ, ਦਿਨੇਸ਼ ਢੱਲ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨੂੰ ਆਉਣਗੇ ਜਲੰਧਰ... ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨੂੰ ਆਉਣਗੇ ਜਲੰਧਰ, ਡੇਰਾ ਸੱਚਖੰਡ ਬੱਲਾਂ ਤੋਂ ਕਰਨਗੇ ਵਿਸ਼ਾਲ ਰੈਲੀ ਨੂੰ ਸੰਬੋ...
Ad Position 24