17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨੂੰ ਆਉਣਗੇ ਜਲੰਧਰ...

ਜਲੰਧਰ, 16 ਨਵੰਬਰ (ਸ਼ਿਵ)-ਪੰਜਾਬ ’ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਭਾਰਤੀ ਜਨਤਾ ਪਾਰਟੀ ਵਲੋਂ 18 ਨਵੰਬਰ ਨੂੰ ਜਲੰਧਰ ਵਿਚ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਿਸ਼ੇਸ਼ ਤੌਰ ‘ਤੇ ਜਲੰਧਰ ਪਹੁੰਚਣਗੇ।

Ad Position 21
No active advertisement
(Ã ਸਫਾ 5 ਦੀ ਬਾਕੀ Æ) 17-11-2026
ਜਲੰਧਰ, 16 ਨਵੰਬਰ (ਸ਼ਿਵ)-ਪੰਜਾਬ ’ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਭਾਰਤੀ ਜਨਤਾ ਪਾਰਟੀ ਵਲੋਂ 18 ਨਵੰਬਰ ਨੂੰ ਜਲੰਧਰ ਵਿਚ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਿਸ਼ੇਸ਼ ਤੌਰ ‘ਤੇ ਜਲੰਧਰ ਪਹੁੰਚਣਗੇ। ਉਹ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਹੋਣ ਵਾਲੀ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਜਿਕ ਸਮਰਸਤਾ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵਲੋਂ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਪਿੰਡ ਰਾਏਪੁਰ ਰਸੂਲਪੁਰ ਵਿਖੇ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਪੰਡਾਲ ਦੀਆਂ ਤਿਆਰੀਆਂ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਰਿਹਾ। ਰੈਲੀ ਦੀਆਂ ਤਿਆਰੀਆਂ ਬਾਰੇ ਜਾਇਜ਼ਾ ਲੈਣ ਲਈ ਅੱਜ ਪਾਰਟੀ ਦੇ ਕਈ ਸੀਨੀਅਰ ਆਗੂ ਮੌਕੇ ’ਤੇ ਪੁੱਜੇ ਜਿਨਾਂ ’ਚ ਪਰਮਿੰਦਰ ਸਿੰਘ ਬਰਾੜ, ਰਾਕੇਸ਼ ਰਾਠੌਰ, ਰਾਜੇਸ਼ ਬਾਘਾ, ਦੀਪਕ ਤੇਲੂ, ਮਨਦੀਪ ਬਖਸ਼ੀ ਤੇ ਹੋਰ ਵੀ ਆਗੂ ਮੌਜੂਦ ਸਨ। ਰੈਲੀ ਦੀਆਂ ਤਿਆਰੀਆਂ ਦੀ ਦੇਖਰੇਖ ਕਰ ਰਹੇ ਸ੍ਰੀ ਸੂਰਜ ਭਾਰਦਵਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੈਲੀ ਲਈ ਤਿਆਰ ਕੀਤੇ ਜਾਣ ਵਾਲੇ ਪੰਡਾਲ ’ਚ ਲਗਭਗ 50 ਤੋਂ 60 ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਦੇ ਲਈ ਕੁਰਸੀਆਂ ਸਮੇਤ ਸਮਾਗਮ ਵਿਚ ਵਰਤੋਂ ਹੋਣ ਵਾਲਾ ਸਾਰਾ ਲੋੜੀਂਦਾ ਸਾਮਾਨ ਪੁੱਜ ਗਿਆ ਹੈ। 17 ਨਵੰਬਰ ਦੀ ਰਾਤ ਤੱਕ ਪੰਡਾਲ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਜਾਵੇਗਾ। ਉਧਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਸਮਰਸਤਾ ਯਾਤਰਾ ਦੀ ਸ਼ੁਰੂਆਤ ਡੇਰਾ ਸੱਚਖੰਡ ਬੱਲਾਂ ਦੇ ਨੇੜਿਓਂ ਕੀਤੀ ਜਾਵੇਗੀ। ਇਹ ਯਾਤਰਾ ਜਲੰਧਰ ਤੋਂ ਸ਼ੁਰੂ ਹੋ ਕੇ 5 ਦਸੰਬਰ ਨੂੰ ਵਾਰਾਨਸੀ ਵਿਖੇ ਸਮਾਪਤ ਹੋਵੇਗੀ। ਯਾਤਰਾ ਦੌਰਾਨ ਸੱਤ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 46 ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਬੱਲਾਂ ਵਿਖੇ ਆ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਛਾਉਣੀ ਬਾਈਪਾਸ ( ਮੈਕਡੋਨਲ ਰੋਡ ) ’ ਤੇ ਨਿਯਮਾਂ ... ਅਗਲੀ ਖ਼ਬਰ ਬ੍ਰਾਹਮਣ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੌਰਵ ਜੋਸ਼ੀ ਭਾਜਪਾ ’ਚ ਸ਼ਾਮਿਲ
Ad Position 24