ਸਤਨਾਮ ਸਿੰਘ ਮਾਣਕ ਦੀ ਪੁਸਤਕ ‘ਅਹਿਸਾਸ’ ਅੱਜ ਹੋਵੇਗੀ ਰਿਲੀਜ਼
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਦੀ ਕਾਵਿ ਪੁਸਤਕ ‘ਅਹਿਸਾਸ’ 17 ਨਵੰਬਰ ਦਿਨ ਮੰਗਲਵਾਰ ਨੂੰ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਵੇਰੇ 11 ਵਜੇ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬੀ ਸਾਹਿਤ ਤੇ ਪੱਤਰਕਾਰੀ ਜਗਤ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੀਆਂ।
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਦੀ ਕਾਵਿ ਪੁਸਤਕ ‘ਅਹਿਸਾਸ’ 17 ਨਵੰਬਰ ਦਿਨ ਮੰਗਲਵਾਰ ਨੂੰ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਵੇਰੇ 11 ਵਜੇ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬੀ ਸਾਹਿਤ ਤੇ ਪੱਤਰਕਾਰੀ ਜਗਤ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੀਆਂ। ਦੱਸਣਯੋਗ ਹੈ ਕਿ ਸਤਨਾਮ ਸਿੰਘ ਮਾਣਕ ਦੀ ਇਹ ਤੀਸਰੀ ਪੁਸਤਕ ਹੈ, ਜਦਕਿ ਇਸ ਤੋਂ ਪਹਿਲਾਂ ਉਹ ਦੋ ਪੁਸਤਕਾਂ ‘ਪਾਕਿਸਤਾਨ ਜਿਵੇਂ ਮੈਂ ਦੇਖਿਆ’ ਅਤੇ ‘ਬਾਤਾਂ ਵਾਹਘਿਉਂ ਪਾਰ ਦੀਆਂ’ ਪੰਜਾਬੀ ਸਾਹਿਤ ਪ੍ਰੇਮੀਆਂ ਦੀ ਝੋਲੀ ਪਾ ਚੁੱਕੇ ਹਨ। ਇਸ ਨਵੇਂ ਕਾਵਿ ਸੰਗ੍ਰਿਹ ’ਚ ਸਤਨਾਮ ਸਿੰਘ ਮਾਣਕ ਵਲੋਂ ਜਿੱਥੇ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਨੂੰ ਛੂਹਿਆ ਗਿਆ ਹੈ, ਉੱਥੇ ਪਰਵਾਸ ਦੇ ਦਰਦ ਨੂੰ ਵੀ ਬਹੁਤ ਹੀ ਭਾਵਪੂਰਤ ਢੰਗ ਨਾਲ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ।