ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੇ ਪ੍ਰਧਾਨ ਬਣਨ ’ਤੇ ਬੀਬੀ ਹਰਜੀਤ ਕੌਰ ਤਲਵੰਡੀ ਦਾ ਸਨਮਾਨ
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕਰਨ ’ਤੇ ਅੱਜ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ । ਬੀਬੀ ਹਰਜੀਤ ਕੌਰ ਤਲਵੰਡੀ ਨੂੰ ਇਸਤਰੀ ਵਿੰਗ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ।
ਸ਼
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਸਤਰੀ ਵਿੰਗ ਦਾ ਨਵ-ਨਿਯੁਕਤ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਨਾਲ ਅਮਰਜੀਤ ਸਿੰਘ ਕਿਸ਼ਨਪੁਰ, ਜਰਨੈਲ ਸਿੰਘ ਗੜ੍ਹਦੀਵਾਲਾ ਤੇ ਹੋਰ। ਅਜੀਤ ਤਸਵੀਰ
17-11-2026
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕਰਨ ’ਤੇ ਅੱਜ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ । ਬੀਬੀ ਹਰਜੀਤ ਕੌਰ ਤਲਵੰਡੀ ਨੂੰ ਇਸਤਰੀ ਵਿੰਗ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੰਥਕ ਯੋਗਦਾਨ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਬੀਬੀ ਤਲਵੰਡੀ ਨੂੰ ਭਰੋਸਾ ਦਿਵਾਇਆ ਕਿ ਉਹ ਇਸਤਰੀ ਵਿੰਗ ਦੀਆਂ ਇਕਾਈਆਂ ਸਥਾਪਿਤ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਅੱਗੇ ਵਧਣ, ਪਾਰਟੀ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਮਹਿੰਦਰ ਪਾਲ ਸਿੰਘ ਬਿਨਾਕਾ ਨੇ ਆਪਣੇ ਸੰਬੋਧਨ ਵਿੱਚ ਜਥੇਦਾਰ ਤਲਵੰਡੀ ਦੇ ਪਰਿਵਾਰ ਦੇ ਪੰਥਕ ਅਤੇ ਸਿਆਸੀ ਪਿਛੋਕੜ ਬਾਰੇ ਗੱਲ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪਰਿਵਾਰ ਦੀਆਂ ਪੰਥਕ ਰਵਾਇਤਾਂ ਨੂੰ ਅੱਗੇ ਵਧਾਉਣਗੇ। ਇਸ ਮੌਕੇ ਅਮਰਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਜਲੰਧਰ ਸ਼ਹਿਰੀ, ਸੁਖਵੰਤ ਸਿੰਘ ਰੌਲੀ ਪ੍ਰਧਾਨ ਜਲੰਧਰ ਦਿਹਾਤੀ, ਜਰਨੈਲ ਸਿੰਘ ਗੜ੍ਹਦੀਵਾਲਾ, ਜਥੇਦਾਰ ਜਗਜੀਤ ਸਿੰਘ ਗਾਬਾ, ਕੁਲਵਿੰਦਰ ਸਿੰਘ ਚੀਮਾ, ਪ੍ਰਦੀਪ ਸਿੰਘ ਬਸਰਾ, ਸੁਖਜੀਤ ਸਿੰਘ ਪ੍ਰਧਾਨ ਯੂਥ ਵਿੰਗ, ਜਸਵਿੰਦਰ ਸਿੰਘ ਜੱਸਾ, ਸੁਖਮੋਹਨ ਸਿੰਘ ਸਹਿਗਲ, ਅਮਰਜੀਤ ਸਿੰਘ ਗੁਰੂ ਗੋਬਿੰਦ ਸਿੰਘ ਨਗਰ, ਹਰਵਿੰਦਰ ਸਿੰਘ ਚਟਕਾਰਾ, ਸਤਨਾਮ ਸਿੰਘ ਲਾਇਲ, ਹਰਵਿੰਦਰ ਸਿੰਘ ਜਬਲ, ਮਨਿੰਦਰ ਸਿੰਘ, ਹਰਜਿੰਦਰ ਸਿੰਘ, ਗਗਨਦੀਪ ਸਿੰਘ, ਸੁਭਜੀਤ ਸਿੰਘ, ਮੋਹਨ ਸਿੰਘ ਨਿਹੰਗ, ਡਾ. ਪ੍ਰੀਤਮ ਸਿੰਘ ਅਤੇ ਬਚਨ ਸਿੰਘ ਕਾਦੀਆਂ ਤੋਂ ਇਲਾਵਾ ਸ੍ਰੀਮਤੀ ਹਰਦਰਸ਼ ਕੌਰ, ਸ੍ਰੀਮਤੀ ਚਟਕਾਰਾ, ਗੁਰਦੀਪ ਕੌਰ, ਸਤਵੰਤ ਕੌਰ ਅਤੇ ਗੁਰਵਿੰਦਰ ਕੌਰ ਸਮੇਤ ਹੋਰ ਬੀਬੀਆਂ ਵੀ ਹਾਜ਼ਰ ਸਨ।