ਪ੍ਰਕਾਸ਼ ਪੁਰਬ ਸੰਬੰਧੀ 21 ਨੂੰ ਸਜਾਏ ਜਾਣ ਵਾਲੇ ਮੁੱਖ ਨਗਰ ਕੀਰਤਨ ’ਚ ਸੰਗਤ ਦੇ ਸਵਾਗਤ ਲਈ ਵਪਾਰਕ ਅਦਾਰਿਆਂ ਨਾਲ ਕੀਤਾ ਸੰਪਰਕ
ਜਲੰਧਰ, 16 ਨਵੰਬਰ (ਐੱਮ. ਐੱਸ.
ਜਲੰਧਰ, 16 ਨਵੰਬਰ (ਐੱਮ. ਐੱਸ. ਲੋਹੀਆ)-ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ, ਦਲ ਪੰਥ, ਸੇਵਾ ਸੁਸਾਇਟੀਆਂ, ਸਮਾਜਿਕ, ਰਾਜਨੀਤਿਕ, ਵਪਾਰਕ ਅਦਾਰਿਆਂ ਤੇ ਸਮੂਹ ਗੁਰੂ ਨਾਨਕ ਨਾਮਲੇਵਾ ਸੰਗਤ ਦੇ ਸਹਿਯੋਗ ਨਾਲ 21 ਨਵੰਬਰ, ਦਿਨ ਸਨਿਚਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕ ਕਮੇਟੀ ਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਨਗਰ ਕੀਰਤਨ ਦੇ ਪੁਰਾਤਨ ਮਾਰਗ ’ਤੇ ਪ੍ਰਬੰਧਾਂ ਨੂੰ ਲੈ ਕੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਨੂੰ ਨਗਰ ਕੀਰਤਨ ’ਚ ਸ਼ਾਮਲ ਸੰਗਤ ਦੇ ਸਵਾਗਤ ਤੇ ਆਓ-ਭਗਤ ਲਈ ਬੇਨਤੀ ਪੱਤਰ ਦਿੱਤੇ। ਵਪਾਰਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਸਾਰੇ ਪ੍ਰਬੰਧਾਂ ਦੀ ਸੇਵਾ ਪਹਿਲਾਂ ਨਾਲੋਂ ਵੱਧ-ਚੜ੍ਹ ਕੇ ਨਿਭਾਉਣ ਦਾ ਭਰੋਸਾ ਦਿੱਤਾ। ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਰਨਲ ਸਕੱਤਰ ਗੁਰਮੀਤ ਸਿੰਘ ਬਿੱਟੂ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ ਰਿਆਤ ਤੇ ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਨਗਰ ਕੀਰਤਨ ’ਚ ਪਾਲਕੀ ਸਾਹਿਬ ਦੇ ਨਾਲ ਪੈਦਲ ਚੱਲਦੇ ਹੋਏ ਗੁਰੂ ਜੱਸ ਗਾਇਨ ਕਰ ਕੇ ਆਪਣਾ ਜੀਵਨ ਸਫਲਾ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਕੁਲਜੀਤ ਸਿੰਘ ਚਾਵਲਾ, ਹਰਜੋਤ ਸਿੰਘ ਲੱਕੀ, ਤੇਜਵੀਰ ਸਿੰਘ ਬਾਂਸਲ, ਗੁਰਜੀਤ ਸਿੰਘ ਪੋਪਲੀ, ਸੁਖਵਿੰਦਰ ਸਿੰਘ ਮੱਕੜ, ਚਰਨਜੀਤ ਸਿੰਘ ਮਿੰਟਾ, ਨਿਰਮਲ ਸਿੰਘ ਬੇਦੀ, ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ, ਨਵਦੀਪ ਸਿੰਘ ਗੁਲਾਟੀ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਭਵਜੋਤ ਸਿੰਘ, ਜਸਦੀਪ ਭਸੀਨ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਹਰਮਨ ਮੱਕੜ, ਇਕਨੂਰ ਸਿੰਘ, ਜਸਕੀਰਤ ਸਿੰਘ, ਅਰਜਨ ਸਿੰਘ, ਮਨਸਿਮਰਤ ਸਿੰਘ, ਪ੍ਰਭਗੁਣ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਦੇ ਮੈਂਬਰ ਹਾਜ਼ਰ ਸਨ।