17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜੇਲ੍ਹ ਤੋਂ ਬਾਹਰ ਆ ਕੇ ਨਸ਼ਾ ਤਸਕਰੀ ਕਰਨ ਵਾਲਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 16 ਨਵੰਬਰ (ਜਤਿੰਦਰ ਪੰਮੀ)-ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀ ਨੂੰ ਸੀ. ਆਈ.

Ad Position 21
No active advertisement
ਸੀ. ਆਈ. ਏ. ਸਟਾਫ਼ ਦਿਹਾਤੀ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਨਾਲ ਪੁਲਿਸ ਪਾਰਟੀ। ਤਸਵੀਰ–ਮੁਨੀਸ਼ 17-11-2026
ਜਲੰਧਰ, 16 ਨਵੰਬਰ (ਜਤਿੰਦਰ ਪੰਮੀ)-ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀ ਨੂੰ ਸੀ. ਆਈ. ਏ. ਸਟਾਫ ਦਿਹਾਤੀ ਦੀ ਪੁਲਿਸ ਨੇ ਥਾਣਾ ਭੋਗਪੁਰ ਅਧੀਨ ਪੈਂਦੇ ਪਿੰਡ ਕੋਰੇਸ਼ੀਆਂ ਤੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤਸਕਰ ਦੀ ਪਛਾਣ ਬੂਟਾ ਸਿੰਘ ਵਾਸੀ ਪਿੰਡ ਮੁੰਨਣ, ਥਾਣਾ ਭੈਣੀ ਮੀਆਂ ਖਾਨ, ਜ਼ਿਲ੍ਹਾ ਗੁਰਦਾਸਪੁਰ ਵਜੋਂ ਦੱਸੀ ਗਈ ਹੈ। ਪੁਲਿਸ ਨੇ ਤਲਾਸ਼ੀ ਦੌਰਾਨ ਉਸ ਕੋਲੋਂ 668 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ ਤੇ ਉਸ ਖ਼ਿਲਾਫ਼ ਥਾਣਾ ਭੋਗਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦਿਹਾਤੀ ਦੇ ਇੰਚਾਰਜ ਪੁਸ਼ਪ ਬਾਲੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ. ਸੁਭਾਸ਼ ਕੁਮਾਰ ਦੀ ਅਗਵਾਈ ਦੀ ਪੁਲਿਸ ਪਾਰਟੀ ਨੂੰ ਭੋਗਪੁਰ ਵਿਖੇ ਜਾਂਚ ਲਈ ਭੇਜਿਆ ਸੀ। ਪੁਲਿਸ ਪਾਰਟੀ ਨੇ ਜਲੰਧਰ-ਪਠਾਨਕੋਟ ਮੁੱਖ ਮਾਰਗ ’ਤੇ ਪਿੰਡ ਕੁਰੇਸ਼ੀਆਂ ਨੇੜੇ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 668 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਬੂਟਾ ਸਿੰਘ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ ਤੇ ਇਸ ਤੋਂ ਬਾਅਦ ਮਜ਼ਦੂਰੀ ਕਰਨ ਲੱਗ ਪਿਆ ਸੀ। ਉਹ ਪੁਲਿਸ ’ਚ ਭਰਤੀ ਹੋਣ ਦੀ ਤਿਆਰੀ ਵੀ ਕਰ ਰਿਹਾ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਤੇ ਅਸਲਾ ਐਕਟ ਸਬੰਧੀ ਮੁਕੱਦਮੇ ਦਰਜ ਹਨ ਤੇ ਉਹ ਸਾਲ 2024 ਵਿੱਚ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਜੇਲ੍ਹ ਤੋਂ ਬਾਹਰ ਆਉਣ ਉਪਰੰਤ ਜਲਦੀ ਅਮੀਰ ਬਣਨ ਦੀ ਲਾਲਸਾ ਵਿੱਚ ਉਸ ਨੇ ਹੈਰੋਇਨ ਦਾ ਧੰਦਾ ਸ਼ੁਰੂ ਕਰ ਦਿੱਤਾ। ਉਹ ਸਰਹੱਦੀ ਇਲਾਕੇ ਤੋਂ ਸਸਤੇ ਭਾਅ ’ਤੇ ਹੈਰੋਇਨ ਖਰੀਦ ਕੇ ਭੋਗਪੁਰ ਤੇ ਜਲੰਧਰ ਦੇ ਨੇੜਲੇ ਕਸਬਿਆਂ ਵਿੱਚ ਸਪਲਾਈ ਕਰਦਾ ਸੀ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਉਸ ਪਾਸੋਂ ਬਰਾਮਦ ਹੈਰੋਇਨ ਦੇ ਸਰੋਤ, ਇਸ ਦੀ ਸਪਲਾਈ ਕੀਤੇ ਜਾਣ ਵਾਲੇ ਵਿਅਕਤੀਆਂ ਅਤੇ ਪਹਿਲਾਂ ਕੀਤੀਆਂ ਗਈਆਂ ਸਪਲਾਈਆਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੁਲਜ਼ਮ ਵਲੋਂ ਨਸ਼ਾ ਤਸਕਰੀ ਰਾ ਹੀਂ ਕਥਿਤ ਤੌਰ ’ਤੇ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਕੁਰਕ ਕਰਨ ਲਈ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਸ ਦ ੇ ਅਗਲੇ ਤੇ ਪਿਛਲੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਿੰਦਰ ਸਿੰਘ ਢੀਂਡਸਾ ਨੇ ਚੁੱਕਿਆ ਉੱਤਰੀ ਹਲਕੇ ’ਚ ਸੀਵਰੇਜ ਦੀ ਸਮੱਸਿਆ ਦਾ ਮੁੱਦਾ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਗੁਰਮਤਿ ਸਮਾਗਮ
Ad Position 24