ਇੰਟਰਲਾਕ ਟਾਈਲਾਂ ਵਾਲੀ ਸੜਕ ਦਾ ਮੇਅਰ ਵਨੀਤ ਧੀਰ ਤੇ ਕੌਂਸਲਰ ਸੀਮਾ ਰਾਣੀ ਬੱਧਨ ਵਲੋਂ ਉਦਘਾਟਨ
ਜਲੰਧਰ, 16 ਨਵੰਬਰ (ਸ਼ਿਵ)- ਉੱਤਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 81 ’ਚ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇੰਟਰਲਾਕਿੰਗ ਟਾਈਲਾਂ ਵਾਲੀ ਸੜਕ ਦਾ ਉਦਘਾਟਨ ਮੇਅਰ ਵਨੀਤ ਧੀਰ ਤੇ ਇਲਾਕੇ ਦੀ ਕੌਂਸਲਰ ਸੀਮਾ ਰਾਣੀ ਬੱਧਨ ਵਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਪਤੀ ਚਰਨਜੀਤ ਬੱਧਨ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਵਲੋਂ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਜਲੰਧਰ, 16 ਨਵੰਬਰ (ਸ਼ਿਵ)- ਉੱਤਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 81 ’ਚ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇੰਟਰਲਾਕਿੰਗ ਟਾਈਲਾਂ ਵਾਲੀ ਸੜਕ ਦਾ ਉਦਘਾਟਨ ਮੇਅਰ ਵਨੀਤ ਧੀਰ ਤੇ ਇਲਾਕੇ ਦੀ ਕੌਂਸਲਰ ਸੀਮਾ ਰਾਣੀ ਬੱਧਨ ਵਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਪਤੀ ਚਰਨਜੀਤ ਬੱਧਨ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਵਲੋਂ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਦੀ ਇਸ ਮੰਗ ਨੂੰ ਧਿਆਨ ਵਿਚ ਰੱਖਦਿਆਂ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਦਾ ਅੱਜ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਮੇਅਰ ਵਨੀਤ ਧੀਰ ਨੇ ਵਾਰਡ ਵਾਸੀਆਂ ਅਤੇ ਕੌਂਸਲਰ ਸੀਮਾ ਰਾਣੀ ਬੱਧਨ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੰਬਰ 81 ਸਮੇਤ ਪੂਰੇ ਵਿਧਾਨ ਸਭਾ ਹਲਕਾ ਉੱਤਰੀ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਰੁਕਣ ਨਹੀਂ ਦਿੱਤਾ ਜਾਵੇਗਾ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਚਰਨਜੀਤ ਬੱਧਨ, ਗੌਰਵ ਬੰਗੜ, ਸੋਮਨਾਥ, ਲਾਲ ਚੰਦ, ਕ੍ਰਿਸ਼ਨਾ ਦੇਵੀ ਸਮੇਤ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ। ਮੇਅਰ ਵਨੀਤ ਧੀਰ ਅਤੇ ਕੌਂਸਲਰ ਸੀਮਾ ਰਾਣੀ ਬੱਧਨ ਨੇ ਸਮਾਗਮ ਵਿਚ ਪਹੁੰਚੇ ਸਾਰੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ।