17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੱਪਰਾ/ਲਸਾੜਾ, 16 ਨਵੰਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਗੁਰਦੁਆਰਾ ਬਾਬਾ ਹਰਦਿਆਲ ਸਿੰਘ ਝੰਡਾ ਜੀ ਪਿੰਡ ਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੁਦੁਆਰਾ ਬਾਬਾ ਹਰਦਿਆਲ ਸਿੰਘ ਪਿੰਡ ਥਲਾ ਵਿਖੇ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 17-11-2026
ਅੱਪਰਾ/ਲਸਾੜਾ, 16 ਨਵੰਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਗੁਰਦੁਆਰਾ ਬਾਬਾ ਹਰਦਿਆਲ ਸਿੰਘ ਝੰਡਾ ਜੀ ਪਿੰਡ ਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੁਦੁਆਰਾ ਬਾਬਾ ਹਰਦਿਆਲ ਸਿੰਘ ਪਿੰਡ ਥਲਾ ਵਿਖੇ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ। ਇਸ ਵਾਰ ਮੱਘਰ ਮਹੀਨੇ ਦਾ ਮਹੀਨਾਵਾਰੀ ਗੁਰਮਤਿ ਸਮਾਗਮ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ। ਇਸ ਸਬੰਧੀ ਪਹਿਲੀ ਨਵੰਬਰ ਤੋਂ ਪ੍ਰਭਾਤ 13 ਨਵੰਬਰ ਤੱਕ ਫੇਰੀਆਂ ਸਜਾਈਆਂ ਗਈਆਂ। ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਦਲਵਿੰਦਰ ਸਿੰਘ ਅੱਪਰਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਬਾਣੀ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਇੰਦਰਜੀਤ ਸਿੰਘ ਸੋਹਾਣੇ ਵਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨ੍ਹਾਂ ਕੀਰਤਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇਨਸਾਨੀਅਤ ਦੇ ਸੇਵਾਦਾਰ ਸੰਸਥਾ ਵਲੋਂ 22 ਨੂੰ ਲਾਇਆ ਜਵੇਗਾ ਖੂਨਦਾਨ ਕੈਂਪ ਅਗਲੀ ਖ਼ਬਰ ਜਵਾਨੀ ਸੰਭਾਲ ਯਾਤਰਾ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਜਿੱਤ ਦੀ ਨੀਂਹ ਰੱਖੇਗੀ-ਸੰਧੂ
Ad Position 24