ਰਾਕੇਸ਼ ਮਹਿਤਾ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ
ਭੋਗਪੁਰ, 16 ਨਵੰਬਰ (ਕਮਲਜੀਤ ਸਿੰਘ ਡੱਲੀ)- ਕਾਂਗਰਸ ਪਾਰਟੀ ਵਲੋਂ ਪਾਰਟੀ ਦੇ ਸਰਗਰਮ ਆਗੂ ਰਾਕੇਸ਼ ਮਹਿਤਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਰਾਕੇਸ਼ ਮਹਿਤਾ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਮਾਣ-ਸਨਮਾਨ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਲਈ ਉਹ ਹਮੇਸ਼ਾ ਪਾਰਟੀ ਦੇ ਰਿਣੀ ਰਹਿਣਗੇ।
ਭੋਗਪੁਰ, 16 ਨਵੰਬਰ (ਕਮਲਜੀਤ ਸਿੰਘ ਡੱਲੀ)- ਕਾਂਗਰਸ ਪਾਰਟੀ ਵਲੋਂ ਪਾਰਟੀ ਦੇ ਸਰਗਰਮ ਆਗੂ ਰਾਕੇਸ਼ ਮਹਿਤਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਰਾਕੇਸ਼ ਮਹਿਤਾ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਮਾਣ-ਸਨਮਾਨ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਲਈ ਉਹ ਹਮੇਸ਼ਾ ਪਾਰਟੀ ਦੇ ਰਿਣੀ ਰਹਿਣਗੇ। ਇਸ ਮੌਕੇ ਰਾਕੇਸ਼ ਮਹਿਤਾ ਨੇ ਵਿਸ਼ੇਸ਼ ਤੌਰ ’ਤੇ ਸ. ਪਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਅਤੇ ਸੁਖਵਿੰਦਰ ਸਿੰਘ ਕੋਟਲੀ , ਵਿਧਾਇਕ ਹਲਕਾ ਆਦਮਪੁਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਵਲੋਂ ਉਨ੍ਹਾਂ ’ਤੇ ਜਤਾਇਆ ਗਿਆ ਵਿਸ਼ਵਾਸ ਉਨ੍ਹਾਂ ਲਈ ਬਹੁਤ ਵੱਡੀ ਪ੍ਰੇਰਨਾ ਹੈ ਅਤੇ ਉਹ ਇਸ ਭਰੋਸੇ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ।