ਬਾਲ ਦਿਵਸ ਮੌਕੇ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ ਵਿਚ ਪ੍ਰੋਗਰਾਮ ਕਰਵਾਇਆ
ਨੂਰਮਹਿਲ , 16 ਨਵੰਬਰ ( ਅ . ਬ )- ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ , ਨੂਰਮਹਿਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ।
ਨੂਰਮਹਿਲ , 16 ਨਵੰਬਰ ( ਅ . ਬ )- ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ , ਨੂਰਮਹਿਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਇਸ ਸਮਾਗਮ ਵਿਚ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਕੁੰਦੀ , ਮੈਨੇਜਰ ਸ੍ਰੀ ਨਵਨੀਤ ਸੰਧੀਰ , ਮੈਂਬਰ ਸ੍ਰੀ ਜਤਿੰਦਰ ਨਈਅਰ , ਸ੍ਰੀ ਨਿਤਿਨ ਖੋਸਲਾ , ਸ੍ਰੀ ਨੱਥੂ ਰਾਮ ਸ਼ਰਮਾ , ਰਿਟਾਇਰ ਪ੍ਰਿੰਸੀਪਲ ਸ੍ਰੀ ਜਰਨੈਲ ਸਿੰਘ ਢੋਟ , ਸ੍ਰੀ ਰਮੇਸ਼ ਧੀਮਾਨ ਅਤੇ ਸ੍ਰੀ ਦੀਪਕ ਕੁਮਾਰ ਪ੍ਰਧਾਨ ਨਗਰ ਕੌਂਸਲ , ਨੂਰਮਹਿਲ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ । ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰੋਜ ਬਾਲਾ ਵਲੋਂ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਉਨ੍ਹਾਂ ਨੇ ਮਹਿਮਾਨਾਂ ਦਾ ਸਕੂਲ ਵਿਚ ਪਹੁੰਚਣ ’ ਤੇ ਧੰਨਵਾਦ ਕਰਦਿਆਂ ਬਾਲ ਦਿਵਸ ਦੀ ਮਹੱਤਤਾ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ , ਭਾਸ਼ਨ , ਨਾਟਕ ਅਤੇ ਡਾਂਸ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ । ਸ੍ਰੀ ਓਮ ਪ੍ਰਕਾਸ਼ ਕੁੰਦੀ ਨੇ ਬੱਚਿਆਂ ਨੂੰ ਆਪਣਾ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਸ੍ਰੀ ਜਰਨੈਲ ਸਿੰਘ ਢੋਂਟ ਨੇ ਵਿਦਿਆਰਥੀਆ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਜਾਣੂ ਕਰਵਾਇਆ । ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ੍ਰੀ ਮਨਜੀਤ ਕੁਮਾਰ ਨੇ ਬਾਖੂਬੀ ਨਿਭਾਈ । ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਸਨ ।