16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਛੱਠ ਪੂਜਾ ਦੌਰਾਨ ਸਤਲੁਜ ਦਰਿਆ ਕੰਢੇ ਪਟਾਕਿਆਂ ਦੀ ਚੰਗਿਆੜੀ ਨਾਲ ਪਰਾਲੀ ਨੂੰ ਲੱਗੀ ਭਿਆਨਕ ਅੱਗ

ਫਿਲੌਰ, 16 ਨਵੰਬਰ (ਵਿਪਨ ਗੈਰੀ)-ਫਿਲੌਰ ਵਿਖੇ ਸਤਲੁਜ ਦਰਿਆ ਦੇ ਕੰਢੇ ਛੱਠ ਪੂਜਾ ਦੇ ਤਿਉਹਾਰ ਦੌਰਾਨ ਉਸ ਸਮੇਂ ਅਫ਼ਰਾ-ਤਫ਼ਰੀ ਮਚ ਗਈ, ਜਦੋਂ ਪਟਾਕਿਆਂ ਦੀ ਚੰਗਿਆੜੀ ਕਾਰਨ ਗੁੱਜਰ ਭਾਈਚਾਰੇ ਦੇ ਡੇਰੇ ਵਿੱਚ ਪਈ ਪਰਾਲੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਇਸ ‘ਤੇ ਕਾਬੂ ਪਾਉਣ ਲਈ ਫਿਲੌਰ ਤੋਂ ਇਲਾਵਾ ਫਗਵਾੜਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਉਣੀਆਂ ਪਈਆਂ।

Ad Position 21
No active advertisement
ਅਜੀਤ ਡੈਸਕ 17-11-2026
ਫਿਲੌਰ, 16 ਨਵੰਬਰ (ਵਿਪਨ ਗੈਰੀ)-ਫਿਲੌਰ ਵਿਖੇ ਸਤਲੁਜ ਦਰਿਆ ਦੇ ਕੰਢੇ ਛੱਠ ਪੂਜਾ ਦੇ ਤਿਉਹਾਰ ਦੌਰਾਨ ਉਸ ਸਮੇਂ ਅਫ਼ਰਾ-ਤਫ਼ਰੀ ਮਚ ਗਈ, ਜਦੋਂ ਪਟਾਕਿਆਂ ਦੀ ਚੰਗਿਆੜੀ ਕਾਰਨ ਗੁੱਜਰ ਭਾਈਚਾਰੇ ਦੇ ਡੇਰੇ ਵਿੱਚ ਪਈ ਪਰਾਲੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਇਸ ‘ਤੇ ਕਾਬੂ ਪਾਉਣ ਲਈ ਫਿਲੌਰ ਤੋਂ ਇਲਾਵਾ ਫਗਵਾੜਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਉਣੀਆਂ ਪਈਆਂ। ਪਰਾਲੀ ਜਲਣਸ਼ੀਲ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਭਾਜੜ ਪੈ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਿਲੌਰ ਫਾਇਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।ਇਸ ਸਬੰਧੀ ਮੌਜੂਦ ਲੋਕਾਂ ਨੇ ਦੱਸਿਆ ਕਿ ਪਟਾਕਿਆਂ ਦੀ ਚੰਗਿਆੜੀ ਕਾਰਨ ਉਨ੍ਹਾਂ ਦੀ ਪਰਾਲੀ ਨੂੰ ਅੱਗ ਲੱਗੀ ਹੈ, ਜਿਸ ਨਾਲ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵੀ ਮੌਕੇ ‘ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਵੀ ਘਟਨਾ ਸਥਾਨ ‘ਤੇ ਪਹੁੰਚ ਕੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਫਾਇਰ ਫਾਈਟਰਾਂ ਨਾਲ ਕਥਿਤ ਬਦਸਲੂਕੀ ਤੇ ਹੱਥੋਪਾਈ ਦੇ ਦੋਸ਼ ਅੱਗ ਬੁਝਾਉਣ ਦੀ ਕਾਰਵਾਈ ਦੌਰਾਨ ਉਸ ਸਮੇਂ ਇੱਕ ਹੋਰ ਵਿਵਾਦ ਖੜ੍ਹਾ ਹੋ ਗਿਆ, ਜਦੋਂ ਫਾਇਰ ਫਾਈਟਰਾਂ ਨੇ ਦੋਸ਼ ਲਗਾਇਆ ਕਿ ਮੌਕੇ ‘ਤੇ ਕੁਝ ਲੋਕਾਂ ਵਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਤੇ ਹੱਥੋਪਾਈ ਵੀ ਕੀਤੀ ਗਈ। ਇਸ ਘਟਨਾ ਤੋਂ ਨਾਰਾਜ਼ ਹੋਏ ਫਾਇਰ ਫਾਈਟਰ ਆਪਣੀਆਂ ਗੱਡੀਆਂ ਸਮੇਤ ਵਾਪਸ ਜਾਣ ਲੱਗੇ। ਇਸ ਦੌਰਾਨ ਮੌਕੇ ‘ਤੇ ਮੌਜੂਦ ਮੀਡੀਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੱਗ ਬੁਝਾਉਣ ਦੀ ਕਾਰਵਾਈ ਜਾਰੀ ਰੱਖਣ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁੜ ਮੌਕੇ ‘ਤੇ ਪਰਤ ਆਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਜਾਰੀ ਰੱਖੀ ਗਈ। ਫਾਇਰ ਫਾਈਟਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਡਿਊਟੀ ਦੌਰਾਨ ਉਨ੍ਹਾਂ ਨਾਲ ਕਥਿਤ ਬਦਸਲੂਕੀ ਤੇ ਹੱਥੋਪਾਈ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੇਵਕ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਧਾਰਮਿਕ ਉਤਸਵ ਸੰਮਤੀ ਵਲੋਂ 255ਵਾਂ ਰਾਸ਼ਨ ਵੰਡ ਸਮਾਗਮ
Ad Position 24