16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਮੀਆਂਵਾਲ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਮਿਲਿਆ ਵੱਡਾ ਹੁੰਗਾਰਾ 150 ਦੇ ਕਰੀਬ ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ’ਚ ਸ਼ਾਮਿਲ

ਬਿਲਗਾ , 16 ਨਵੰਬਰ (ਤਜਿੰਦਰ ਕੁਮਾਰ )- ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਮੀਆਂਵਾਲ ਵਿਖੇ ਕਰਵਾਈ ਗਈ ਮੀਟਿੰਗ ਦੌਰਾਨ 150 ਦੇ ਕਰੀਬ ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ਵਿੱਚ ਸ਼ਾਮਿਲ ਹੋਏ। ਮੀਟਿੰਗ ਵਿੱਚ ਸੀਨੀਅਰ ਭਾਜਪਾ ਆਗੂ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਇਸ ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸਰਦਾਰ ਪਰਮਿੰਦਰ ਸਿੰਘ ਬਰਾੜ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-11-2026
ਬਿਲਗਾ , 16 ਨਵੰਬਰ (ਤਜਿੰਦਰ ਕੁਮਾਰ )- ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਮੀਆਂਵਾਲ ਵਿਖੇ ਕਰਵਾਈ ਗਈ ਮੀਟਿੰਗ ਦੌਰਾਨ 150 ਦੇ ਕਰੀਬ ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ਵਿੱਚ ਸ਼ਾਮਿਲ ਹੋਏ। ਮੀਟਿੰਗ ਵਿੱਚ ਸੀਨੀਅਰ ਭਾਜਪਾ ਆਗੂ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਇਸ ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸਰਦਾਰ ਪਰਮਿੰਦਰ ਸਿੰਘ ਬਰਾੜ ਵਲੋਂ ਕੀਤੀ ਗਈ। ਇਹ ਪ੍ਰਭਾਵਸ਼ਾਲੀ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸ਼ਿੰਦਰ ਤੇ ਸਾਬਕਾ ਵਜ਼ੀਰ ਸਰਦਾਰ ਗੁਰਬਿੰਦਰ ਸਿੰਘ ਅਟਵਾਲ ਦੇ ਸਪੁੱਤਰ ਤੇ ਸੀਨੀਅਰ ਭਾਜਪਾ ਆਗੂ ਰਾਜਪਾਲ ਅਟਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਕਰਵਾਈ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਪ੍ਰਤੀ ਭਾਜਪਾ ਦੀ ਵਚਨਬੱਧਤਾ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟਾ ਰਹੇ ਹਨ। ਇਸ ਮੌਕੇ ਪਰਮਿੰਦਰ ਸਿੰਘ ਬਰਾੜ ਨੇ ਵੱਡੇ ਇਕੱਠ ਲਈ ਸਥਾਨਕ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਬੂਥ ਤੇ ਪਿੰਡ ਪੱਧਰ ‘ਤੇ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਨਵੇਂ ਸ਼ਾਮਿਲ ਹੋਏ ਸਾਰੇ 150 ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਅੰਤ ਵਿੱਚ ਪ੍ਰਬੰਧਕਾਂ ਸੁਰਿੰਦਰ ਸ਼ਿੰਦਰ ਅਤੇ ਰਾਜਪਾਲ ਅਟਵਾਲ ਨੇ ਸੀਨੀਅਰ ਆਗੂਆਂ ਦਾ ਪਹੁੰਚਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ 150 ਪਰਿਵਾਰਾਂ ਦੇ ਜੁੜਨ ਨਾਲ ਇਲਾਕੇ ਵਿੱਚ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਇਸ ਮੌਕੇ ਆਗੂਆਂ ਵਲੋਂ ਨਵੇਂ ਸ਼ਾਮਿਲ ਹੋਏ ਸਾਰੇ ਮੈਂਬਰਾਂ ਨੂੰ ਪਾਰਟੀ ਦੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਵਲੋਂ 49ਵਾਂ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਸੇਵਕ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ
Ad Position 24