ਚੰਨੀ ਵੱਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪੰਜਾਬ ਦੀ ਜਵਾਨੀ ਬਚਾਉਣ ਦੀ ਲੜਾਈ ਹੈ- ਬਜਾਜ
ਸ਼ਾਹਕੋਟ, 16 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸ਼ਾਹਕੋਟ ਵਿਖੇ ਪਹੁੰਚਣ ’ਤੇ ਸਵਾਗਤ ਕਰਦਿਆਂ ਐਮ. ਸੀ.
ਸ਼ਾਹਕੋਟ, 16 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸ਼ਾਹਕੋਟ ਵਿਖੇ ਪਹੁੰਚਣ ’ਤੇ ਸਵਾਗਤ ਕਰਦਿਆਂ ਐਮ.ਸੀ. ਪਰਮਜੀਤ ਕੌਰ ਬਜਾਜ ਸਾਬਕਾ ਵਾਇਸ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ ਨੇ ਕਿਹਾ ਕਿ ਇਹ ਯਾਤਰਾ ਕਿਸੇ ਅਹੁਦੇ ਜਾਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੀ ਡੁੱਬ ਰਹੀ ਜਵਾਨੀ ਨੂੰ ਬਚਾਉਣ ਲਈ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕੇ ਤੋਂ ਕਾਂਗਰਸ ਪਾਰਟੀ ਦਾ ਹਰ ਵਰਕਰ, ਹਰ ਮਾਂ-ਭੈਣ ਤੇ ਹਰ ਨੌਜਵਾਨ ਇਸ ਯਾਤਰਾ ਦੇ ਨਾਲ ਖੜ੍ਹਾ ਹੈ। ਅਸੀਂ ਸ. ਚੰਨੀ ਦੇ ਇਸ ਮਿਸ਼ਨ ‘ਪੰਜਾਬ ਮੰਗਦਾ ਇਨਸਾਫ਼’ ਦਾ ਪੂਰਾ ਸਮਰਥਨ ਕਰਦੇ ਹਾਂ। ਪੰਜਾਬ ਨੂੰ ਨਸ਼ਾ ਮੁਕਤ, ਰੁਜ਼ਗਾਰ ਵਾਲਾ ਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਇਹ ਯਾਤਰਾ ਮੀਲ ਪੱਥਰ ਸਾਬਤ ਹੋਵੇਗੀ।