16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਮ ਆਦਮੀ ਪਾਰਟੀ ਦੀ ਸਰਕਾਰ ਮੁੱਢ ਤੋਂ ਹੀ ਕਿਸਾਨ ਵਿਰੋਧੀ ਰਹੀ-ਵਿਕਰਮਜੀਤ ਸਿੰਘ ਚੌਧਰੀ

ਗੁਰਾਇਆ, 16 ਨਵੰਬਰ (ਬਲਵਿੰਦਰ ਸਿੰਘ)-ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ ਪੰਜਾਬ ਸਰਕਾਰ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਹਨ। ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਾਰੀਆਂ ਫ਼ਸਲਾਂ ’ਤੇ ਐਮ.

Ad Position 21
No active advertisement
ਅਜੀਤ ਡੈਸਕ 17-11-2026
ਗੁਰਾਇਆ, 16 ਨਵੰਬਰ (ਬਲਵਿੰਦਰ ਸਿੰਘ)-ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ ਪੰਜਾਬ ਸਰਕਾਰ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਹਨ। ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੇਣ ਦੀਆਂ ਗੱਲਾਂ ਕਰ ਰਹੀ ਸੀ , ਪਰ ਅਸਲ ਵਿਚ ਸੱਚ ਹੁਣ ਸਾਹਮਣੇ ਆਇਆ ਜਦੋਂ ਸਰਕਾਰ ਨੇ ਝੋਨਾ ਖ਼ਰੀਦਣਾ ਬੰਦ ਕਰ ਦਿੱਤਾ ਹੈ। ਇਹ ਸ਼ਬਦ ਵਿਕਰਮਜੀਤ ਸਿੰਘ ਚੌਧਰੀ ਵਿਧਾਇਕ ਹਲਕਾ ਫਿਲੌਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ। ਉਨ੍ਹਾਂ ਕਿਹਾ ਕਿ ਗੁਰਾਇਆ ਦਾਣਾ ਮੰਡੀ 9 ਨਵੰਬਰ ਤੋਂ ਖ਼ਰੀਦ ਬੰਦ ਹੈ, ਦੁਸਾਂਝ ਕਲਾਂ ਦੀ ਮੰਡੀ 12 ਨਵੰਬਰ ਤੋਂ ਬੰਦ ਹੈ ਜਦਕਿ ਅਜੇ ਫ਼ਸਲ ਮੰਡੀ ਵਿਚ ਆ ਰਹੀ ਹੈ, ਜਿਸ ਨਾਲ ਕਿਸਾਨ ਪ੍ਰੇਸ਼ਾਨ ਹਨ, ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ ਵਾਲੀ ਸਰਕਾਰ ਕਿਸਾਨ ਹਿਤੈਸ਼ੀ ਕਿਵੇਂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋਈ ਹੈ। ਨਸ਼ਿਆਂ ਦੀ ਸਪਲਾਈ ਇੰਨੀ ਵੱਧ ਗਈ ਹੈ ਕਿ ਹੁਣ ਨਸ਼ਾ ਘਰ ਘਰ ਸਪਲਾਇਰ ਖ਼ੁਦ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਪਿੰਡਾਂ ਸ਼ਹਿਰਾਂ ਦੇ ਵਿਕਾਸ ਲਈ ਵੱਡੀਆਂ ਗਰਾਂਟਾਂ ਦਿੱਤੀਆਂ ਗਈਆ ਸਨ, ਪਰ ਆਮ ਆਦਮੀ ਪਾਰਟੀ ਹਰ ਫ਼ਰੰਟ ‘ਤੇ ਫ਼ੇਲ੍ਹ ਰਹੀ ਹੈ। ਲੋਕ ਸਰਕਾਰ ਬਣਾ ਕੇ ਪਛਤਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਦਾਰਾ ਸਿੰਘ ਬੋਪਾਰਾਏ , ਰਕੇਸ਼ ਦੁੱਗਲ,ਹ ਰਜੀਵਨ ਜੈਨ, ਅਨਿਲ ਜੋਸ਼ੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੋ੍ਮਣੀ ਕਮੇਟੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ 20 ਨੂੰ ਦਿੱਲੀ ਸੰਸਦ ਵੱਲ ਰੋਸ ਮਾਰਚ ’ਚ ਹੋਵੇਗੀ ਭਰਵੀਂ ਸ਼ਮੂਲੀਅਤ-... ਅਗਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ
Ad Position 24