16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ੋ੍ਮਣੀ ਕਮੇਟੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ 20 ਨੂੰ ਦਿੱਲੀ ਸੰਸਦ ਵੱਲ ਰੋਸ ਮਾਰਚ ’ਚ ਹੋਵੇਗੀ ਭਰਵੀਂ ਸ਼ਮੂਲੀਅਤ- ਗੜ੍ਹਦੀਵਾਲਾ

ਆਦਮਪੁਰ, 16 ਨਵੰਬਰ (ਹਰਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾ ਕੇ ਪੰਜਾਬ ਤੇ ਦੇਸ਼-ਵਿਦੇਸ਼ ’ਚ ਵਸਦੇ ਸਿੱਖਾਂ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਤੇ ਹਲਕਾ ਆਦਮਪੁਰ ਦੇ ਕੌਆਰਡੀਨੇਟਰ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਆਦਮਪੁਰ ਵਿਖੇ ਪਾਰਟੀ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਜਰਨੈਲ ਸਿੰਘ, ਮੇਜਰ ਸਿੰਘ ਹਰੀਪੁਰ, ਜਸਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਫਤਿਹਦੀਪ ਸਿੰਘ ਲਾਡੀ ਤੇ ਹੋਰ । ਤਸਵੀਰ ਹਰਪ੍ਰੀਤ ਸਿੰਘ 17-11-2026
ਆਦਮਪੁਰ, 16 ਨਵੰਬਰ (ਹਰਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾ ਕੇ ਪੰਜਾਬ ਤੇ ਦੇਸ਼-ਵਿਦੇਸ਼ ’ਚ ਵਸਦੇ ਸਿੱਖਾਂ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਤੇ ਹਲਕਾ ਆਦਮਪੁਰ ਦੇ ਕੌਆਰਡੀਨੇਟਰ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਆਦਮਪੁਰ ਵਿਖੇ ਪਾਰਟੀ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਇੱਕ ਸਰਮੌਰ ਧਾਰਮਿਕ ਸੰਸਥਾ ਹੈ, ਪਰ ਪਿਛਲੇ ਕਰੀਬ ਡੇਢ ਦਹਾਕੇ ਤੋਂ ਇਸ ’ਤੇ ਇੱਕੋ ਧਿਰ ਕਾਬਜ਼ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਸੰਸਦ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਪ੍ਰੋਗਰਾਮ ਤਹਿਤ 20 ਨਵੰਬਰ 2026 ਨੂੰ ਦਿੱਲੀ ਸਥਿਤ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਅਰਦਾਸ ਉਪਰੰਤ ਸੰਸਦ ਵੱਲ ਰੋਸ ਮਾਰਚ ਕੀਤਾ ਜਾਵੇਗਾ। ਹਲਕਾ ਕੌਆਰਡੀਨੇਟਰ ਗੜ੍ਹਦੀਵਾਲਾ ਤੇ ਹਾਜ਼ਰ ਆਗੂਆਂ ਨੇ ਵਿਧਾਨ ਸਭਾ ਹਲਕਾ ਆਦਮਪੁਰ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਸਰਕਲ ਜਥੇਦਾਰ ਆਦਮਪੁਰ ਮੇਜਰ ਸਿੰਘ ਹਰੀਪੁਰ, ਜ਼ਿਲ੍ਹਾ ਯੂਥ ਪ੍ਰਧਾਨ ਜਲੰਧਰ ਜਸਪ੍ਰੀਤ ਸਿੰਘ ਕਪੂਰ ਪਿੰਡ, ਸ਼ਹਿਰੀ ਪ੍ਰਧਾਨ ਆਦਮਪੁਰ ਅੰਮ੍ਰਿਤਪਾਲ ਸਿੰਘ ਨੰਬਰਦਾਰ, ਅਮਰਜੀਤ ਸਿੰਘ ਅੰਬਾ ਖੁਰਦਪੁਰ ਅਤੇ ਫਤਿਹਦੀਪ ਸਿੰਘ ਲਾਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ’ਚ ‘ਪੰਜਾਬ ਮੰਡਪ’ ਦਾ ਉਦਘਾਟਨ ਕਰਦੇ ....... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਢ ਤੋਂ ਹੀ ਕਿਸਾਨ ਵਿਰੋਧੀ ਰਹੀ-ਵਿਕਰਮਜੀਤ ਸਿੰਘ ਚੌਧਰੀ
Ad Position 24