ਕੀਰਤਨ ਦਰਬਾਰ ਅੱਜ
ਜਲੰਧਰ, 17 ਨਵੰਬਰ (ਐੱਮ. ਐੱਸ.
ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਜਲੰਧਰ ਦੇ ਸਹਿਯੋਗ ਨਾਲ ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ ਵਲੋਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਤੇ ਸਾਰਾਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ 18 ਨਵੰਬਰ, ਦਿਨ ਬੁੱਧਵਾਰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਤੇ ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ ਦੇ ਪ੍ਰਧਾਨ ਇਸ਼ਟਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਕਰਵਾਏ ਜਾ ਰਹੇ ਇਸ ਕੀਰਤਨ ਦਰਬਾਰ ’ਚ ਬੀਬੀ ਤਜਿੰਦਰ ਕੌਰ ਤੇ ਭਾਈ ਹਰਜਿੰਦਰ ਸਿੰਘ ਦੇ ਜਥੇ ਕੀਰਤਨ ਦੁਆਰਾ ਹਾਜ਼ਰੀ ਭਰਨਗੇ। ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨਿਭਾਉਣਗੇ।