18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਨ . ਸੀ . ਸੀ . ਤੇ ਸੀ . ਆਰ . ਸੀ . ਕਾਡਰ ਨਾਲ ਸੰਬੰਧੀ ਏਜੰਡਾ ਪਾਸ ਜਥੇਬੰਦੀ ਨੇ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ

ਜਲੰਧਰ, 17 ਨਵੰਬਰ (ਸ਼ਿਵ)- ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪੀ. ਐਸ.

Ad Position 21
No active advertisement
ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਸ਼ਿਵ)- ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪੀ. ਐਸ. ਪੀ. ਸੀ. ਐਲ) ਦੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪਾਵਰਕਾਮ ਦੇ ਡਾਇਰੈਕਟਰ ਵੰਡ ਤੇ ਮੈਨੇਜਰ ਆਈ.ਆਰ. ਨਾਲ ਸਿਵਲ ਸਕੱਤਰੇਤ ਵਿਖੇ ਅਹਿਮ ਮੀਟਿੰਗ ਹੋਈ। ਇਸ ਦੌਰਾਨ ਐਨ. ਸੀ. ਸੀਅਤੇ ਸੀ. ਆਰ. ਸੀ. ਕਾਡਰ ਦੇ ਮੁਲਾਜ਼ਮਾਂ ਨੂੰ ਪਾਵਰਕਾਮ ਵਿਭਾਗ ਅਧੀਨ ਸਿੱਧੇ ਕੰਟਰੈਕਟ ‘ਤੇ ਲੈਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਮੀਟਿੰਗ ਦੌਰਾਨ ਪਾਵਰਕਾਮ ਦੇ ਡਾਇਰੈਕਟਰ ਵੰਡ ਨੇ ਵਿੱਤ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ 11 ਨਵੰਬਰ 2026 ਨੂੰ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿਚ ਐਨ. ਸੀ. ਸੀ. ਤੇ ਸੀ. ਆਰ. ਸੀ. ਕਾਡਰ ਨੂੰ ਵਿਭਾਗ ਅਧੀਨ ਸਿੱਧੇ ਕੰਟਰੈਕਟ ‘ਤੇ ਲੈਣ ਸਬੰਧੀ ਏਜੰਡਾ ਪੇਸ਼ ਕਰਕੇ ਪਾਸ ਕਰ ਦਿੱਤਾ ਗਿਆ ਹੈ। ਹੁਣ ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਤੋਂ ਲੋੜੀਂਦੀ ਮਨਜ਼ੂਰੀ ਮਿਲਣ ਉਪਰੰਤ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਜਥੇਬੰਦੀ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨੇ ਕਿਹਾ ਕਿ ਫੈਡਰੇਸ਼ਨ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦੀ ਹੈ ਤੇ ਉਮੀਦ ਕਰਦੀ ਹੈ ਕਿ ਮੁਲਾਜ਼ਮਾਂ ਨੂੰ ਜਲਦ ਉਨ੍ਹਾਂ ਦਾ ਬਣਦਾ ਹੱਕ ਮਿਲੇਗਾ। ਮੀਟਿੰਗ ਵਿਚ ਜਨਰਲ ਸਕੱਤਰ ਤਰਨਜੀਤ ਸਿੰਘ ਬੌਦਲ, ਖ਼ਜ਼ਾਨਚੀ ਤਰਨਦੀਪ ਸਿੰਘ ਵਿਰਦੀ, ਕੋਆਰਡੀਨੇਟਰ ਮਨਪ੍ਰੀਤ ਸਿੰਘ ਝੱਮਟ ਅਤੇ ਉੱਤਰੀ ਜ਼ੋਨ ਦੇ ਪ੍ਰਧਾਨ ਵਿਨੋਦ ਪਾਠਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ - ਰਜਿੰਦਰ ਬੇਰੀ ਅਗਲੀ ਖ਼ਬਰ ਕੀਰਤਨ ਦਰਬਾਰ ਅੱਜ
Ad Position 24