18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਵੈ - ਗਣਨਾ ’ ਚ ਨਾਗਰਿਕਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਵਲੋਂ ਹੈਲਪ ਡੈਸਕ ਸਥਾਪਤ

ਜਲੰਧਰ, 17 ਨਵੰਬਰ (ਜਤਿੰਦਰ ਪੰਮੀ)-ਜਨਗਣਨਾ-2027 ਦੇ ਦੂਜੇ ਪੜ੍ਹਾਂਅ ਤਹਿਤ 30 ਨਵੰਬਰ 2026 ਤੱਕ ਹੋਣ ਵਾਲੀ ਸਵੈ-ਗਣਨਾ ਵਿੱਚ ਨਾਗਰਿਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਥਾਈਂ ਸਵੈ-ਗਣਨਾ ਸਹਾਇਤਾ ਡੈਸਕ (ਸੈਲਫ ਇਨੂਮੀਰੇਸ਼ਨ ਹੈਲਪ ਡੈਸਕ) ਸਥਾਪਤ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਦੱਸਿਆ ਕਿ ਸਵੈ-ਗਣਨਾ ਸਹਾਇਤਾ ਡੈਸਕਾਂ ’ਤੇ ਤਾਇਨਾਤ ਅਮਲੇ ਵਲੋਂ ਨਾਗਰਿਕਾਂ ਨੂੰ ਇਸ ਕੌਮੀ ਕਾਰਜ ’ਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਵੈ-ਗਣਨਾ ਪੋਰਟਲ ’ਤੇ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਨ ’ਚ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)-ਜਨਗਣਨਾ-2027 ਦੇ ਦੂਜੇ ਪੜ੍ਹਾਂਅ ਤਹਿਤ 30 ਨਵੰਬਰ 2026 ਤੱਕ ਹੋਣ ਵਾਲੀ ਸਵੈ-ਗਣਨਾ ਵਿੱਚ ਨਾਗਰਿਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਥਾਈਂ ਸਵੈ-ਗਣਨਾ ਸਹਾਇਤਾ ਡੈਸਕ (ਸੈਲਫ ਇਨੂਮੀਰੇਸ਼ਨ ਹੈਲਪ ਡੈਸਕ) ਸਥਾਪਤ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਦੱਸਿਆ ਕਿ ਸਵੈ-ਗਣਨਾ ਸਹਾਇਤਾ ਡੈਸਕਾਂ ’ਤੇ ਤਾਇਨਾਤ ਅਮਲੇ ਵਲੋਂ ਨਾਗਰਿਕਾਂ ਨੂੰ ਇਸ ਕੌਮੀ ਕਾਰਜ ’ਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਵੈ-ਗਣਨਾ ਪੋਰਟਲ ’ਤੇ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਨ ’ਚ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸੈਮੀਨਾਰਾਂ ਰਾਹੀਂ ਸਵੈ-ਗਣਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਸਵੈ ਗਣਨਾ ਸਹਾਇਤਾ ਡੈਸਕਾਂ ਲਾਭ ਉਠਾਉਂਦਿਆਂ ਸਵੈ ਗਣਨਾ ਤਹਿਤ ਆਪਣੇ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਾਗਰਿਕ se . census . gov . in ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੌਰਾਨ ਨਾਗਰਿਕਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਸਪੋਰਟਸ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਦੇ ਰਿਹਾ ਹੁਨਰ ਆਧਾਰਿਤ ਸਿੱਖਿਆ
Ad Position 24