ਰਾਏਪੁਰ ਰਸੂਲਪੁਰ ਵਿਚ ਵਿਸ਼ਾਲ ਰੈਲੀ...
ਜਲੰਧਰ ਭਾਜਪਾ ਦੇ ਇੰਚਾਰਜ ਸੂਰਜ ਭਾਰਦਵਾਜ ਨੇ ਦੱਸਿਆ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ਵਾਲੀ ਥਾਂ ‘ਤੇ ਪਾਰਟੀ ਵਲੋਂ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ, ਜਿਸ ਵਿਚ ਕਰੀਬ 60 ਤੋਂ 65 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਜਲੰਧਰ ਭਾਜਪਾ ਦੇ ਇੰਚਾਰਜ ਸੂਰਜ ਭਾਰਦਵਾਜ ਨੇ ਦੱਸਿਆ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ਵਾਲੀ ਥਾਂ ‘ਤੇ ਪਾਰਟੀ ਵਲੋਂ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ, ਜਿਸ ਵਿਚ ਕਰੀਬ 60 ਤੋਂ 65 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਸ੍ਰੀ ਭਾਰਦਵਾਜ ਨੇ ਦੱਸਿਆ ਕਿ ਇਸ ਰੈਲੀ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੋਂ ਸੰਤ ਸਮਾਜ ਦੇ ਆਗੂ ਤੇ ਪਾਰਟੀ ਆਗੂ ਵੀ ਸ਼ਿਰਕਤ ਕਰਨਗੇ। ਇਨ੍ਹਾਂ ਵਿਚ ਸੰਸਦ ਮੈਂਬਰ ਤਰੁਣ ਚੁੱਘ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਲਾਲ ਸਿੰਘ ਆਰਿਆ , ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੁਨੀਆ, ਸਹਿ ਇੰਚਾਰਜ ਵਰਿੰਦਰ ਸਚਦੇਵਾ ਸਮੇਤ ਹੋਰ ਪ੍ਰਮੁੱਖ ਆਗੂ ਸ਼ਾਮਲ ਹੋਣਗੇ।