18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸ਼ਾਹਕੋਟ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ

ਸ਼ਾਹਕੋਟ, 17 ਨਵੰਬਰ (ਨਗਿੰਦਰ ਸਿੰਘ ਬਾਂਸਲ)- ਡਿਪਟੀ ਕਮਿਸ਼ਨਰ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ, ਐੱਸ. ਡੀ.

Ad Position 21
No active advertisement
ਸਰਕਾਰੀ ਕਾਲਜ ਸ਼ਾਹਕੋਟ ਵਿਖੇ ਸਵੀਪ ਅਧੀਨ ਕਰਵਾਏ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ। ਤਸਵੀਰ: ਬਾਂਸਲ 18-11-2026
ਸ਼ਾਹਕੋਟ, 17 ਨਵੰਬਰ (ਨਗਿੰਦਰ ਸਿੰਘ ਬਾਂਸਲ)- ਡਿਪਟੀ ਕਮਿਸ਼ਨਰ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ, ਐੱਸ.ਡੀ.ਐੱਮ. ਸ਼ਾਹਕੋਟ ਯੁਗਰਾਜ ਸਿੰਘ ਕਾਹਲੋ ਦੀ ਅਗਵਾਈ, ਜਗਤਾਰ ਸਿੰਘ ਕਾਰਜ ਸਾਧਕ ਅਫ਼ਸਰ-ਕਮ-ਸਵੀਪ ਨੋਡਲ ਅਫ਼ਸਰ ਤੇ ਸੁਰਿੰਦਰ ਵਿੱਗ ਤੇ ਭੁਪਿੰਦਰਜੀਤ (ਦੋਨੋਂ ਸਹਾਇਕ ਸਵੀਪ ਨੋਡਲ ਅਫ਼ਸਰ) ਦੀ ਦੇਖ ਰੇਖ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਕਾਲਜ ਸ਼ਾਹਕੋਟ ਵਿਚ ਸਬ ਡਵੀਜ਼ਨ ਸ਼ਾਹਕੋਟ ਦੇ ਅਧੀਨ ਆਉਂਦੇ ਸਾਰੇ ਹੀ ਸੈਕੰਡਰੀ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਹਰ ਸਕੂਲ-ਕਾਲਜ ਦੇ ਦੋ-ਦੋ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ 18 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ। ਜਲੰਧਰ ਵਿਚ ਕੁਇਜ਼ ਮੁਕਾਬਲੇ ਰੈੱਡ ਕ੍ਰਾਸ ਭਵਨ ਅਤੇ ਲੇਖ ਮੁਕਾਬਲੇ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਸਰਕਾਰੀ ਕਾਲਜ ਬੂਟਾ ਮੰਡੀ ਜਲੰਧਰ ਵਿਚ ਹੋਣਗੇ। ਇਸ ਮੌਕੇ ਸਰਕਾਰੀ ਕਾਲਜ ਸ਼ਾਹਕੋਟ ਦੇ ਪ੍ਰਿੰਸੀਪਲ ਡਾ. ਜਗਜੀਤ ਕੌਰ, ਮਨੋਜ ਬਾਂਸਲ, ਨਵਜੋਤ ਸਿੰਘ ਬਾਜਵਾ ਕਲਾਂ, ਸੁਖਵੰਤ ਸਿੰਘ ਸਮੇਤ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕ ਅਤੇ ਸਵੀਪ ਨੋਡਲ ਅਫ਼ਸਰ ਹਾਜ਼ਰ ਸਨ। ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਐੱਮ . ਸੀ . ਪ੍ਰਵੀਨ ਗਰੋਵਰ ਦੇ ਪਿਤਾ ਰਜਿੰਦਰ ਕੁਮਾਰ ਨੂੰ ਵੱਖ - ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਡੀ . ਏ . ਵੀ . ਕਾਲਜ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੀ ਦੇ ‘ ਰਿਸ਼ੀ ਨਿਰਵਾਣ ਦਿਵਸ ’ ਮੌਕੇ ਮਹਾਂਯੱਗ
Ad Position 24