17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਮਹੂਰੀ ਅਧਿਕਾਰ ਸਭਾ 22 ਦੇ ਨਕੋਦਰ ਧਰਨੇ ’ਚ ਭਰਵੀਂ ਸ਼ਮੂਲੀਅਤ ਕਰੇਗੀ

ਸ਼ਾਹਕੋਟ, 17 ਨਵੰਬਰ (ਬਾਂਸਲ)-ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ 22 ਨਵੰਬਰ ਨੂੰ ਡੀ. ਐੱਸ.

Ad Position 21
No active advertisement
ਅਜੀਤ ਡੈਸਕ 18-11-2026
ਸ਼ਾਹਕੋਟ, 17 ਨਵੰਬਰ (ਬਾਂਸਲ)-ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ 22 ਨਵੰਬਰ ਨੂੰ ਡੀ.ਐੱਸ.ਪੀ. ਦਫ਼ਤਰ ਨਕੋਦਰ ਮੂਹਰੇ ਲਗਾਏ ਜਾ ਰਹੇ ਧਰਨੇ ’ਚ ਜ਼ਮਹੂਰੀ ਅਧਿਕਾਰ ਸਭਾ (ਪੰਜਾਬ) ਜ਼ਿਲ੍ਹਾ ਜਲੰਧਰ ਵੀ ਭਰਵੀਂ ਸ਼ਮੂਲੀਅਤ ਕਰੇਗੀ। ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਚੀਮਾ, ਸਕੱਤਰ ਡਾ. ਮੰਗਤ ਰਾਏ ਤੇ ਪ੍ਰੈਸ ਸਕੱਤਰ ਗੁਰਮੀਤ ਸਿੰਘ ਕੋਟਲੀ ਨੇ ਦੱਸਿਆ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲਡ਼ੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਤੇ ਪਿੰਡ ਤਲਵੰਡੀ ਸਲੇਮ ਵਿਚ ਸਥਿਤ ਪਾਸ਼-ਹੰਸਰਾਜ ਯਾਦਗਾਰੀ ਕੰਪਲੈਕਸ ‘ਤੇ ਕਥਿਤ ਕਬਜ਼ਾ ਕਰਨ ਦੀ ਕੋਸ਼ਿਸ ਕਰਨ ਵਾਲੇ ਪਿੰਡ ਤਲਵੰਡੀ ਸਲੇਮ ਦੇ ਸਰਪੰਚ ਤੇ ਉਸਦੇ ਸਾਥੀਆਂ ਖ਼ਿਲਾਫ਼ ਨਕੋਦਰ ਪੁਲਿਸ ਨੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਪਰਚਾ ਤਾਂ ਦਰਜ ਕਰ ਲਿਆ ਪਰ ਅਜੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ 22 ਨਵੰਬਰ ਨੂੰ ਲਗਾਏ ਜਾ ਧਰਨੇ ਵਿਚ ਸਭਾ ਦੇ ਮੈਂਬਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਠਾਕੁਰ ਦੁਆਰਾ ਗਊਸ਼ਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ‘ ਗਊ ਅਸ਼ਟਮੀ ’ ਅਗਲੀ ਖ਼ਬਰ ਮਾਰਕੀਟ ਕਮੇਟੀ ਆਦਮਪੁਰ ’ ਚ ਲੱਖਾਂ ਦਾ ਘਪਲਾ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਲੱਖਾਂ ਦੀ ‘ਫੱਕ’ ਵੇਚ ਕੇ ਸਰਕਾਰੀ ਖਜ...
Ad Position 24