17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭੋਗਪੁਰ ਵਿਖੇ ਕਾਂਗਰਸ ਪਾਰਟੀ ਹਲਕਾ ਆਦਮਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ

ਭੋਗਪੁਰ, 17 ਨਵੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਵਿਖੇ ਕਾਂਗਰਸ ਪਾਰਟੀ ਹਲਕਾ ਆਦਮਪੁਰ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਆਉਣ ਵਾਲੀਆਂ ਰਣਨੀਤੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਭੋਗਪੁਰ, 17 ਨਵੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਵਿਖੇ ਕਾਂਗਰਸ ਪਾਰਟੀ ਹਲਕਾ ਆਦਮਪੁਰ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਆਉਣ ਵਾਲੀਆਂ ਰਣਨੀਤੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹ ਾ ਕਿ ਆਮ ਆਦਮੀ ਪਾਰਟੀ ਹੁਣ ਕੁਝ ਕੁ ਦਿਨਾਂ ਦੀ ਮਹਿਮਾਨ ਹੈ, ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਵਾਈਸ ਪ੍ਰਧਾਨ ਸਤਨਾਮ ਸਿੰਘ ਸਾਬੀ ਮੋਗਾ, ਮੀਤ ਪ੍ਰਧਾਨ ਜਗਦੀਪ ਢੱਡਾ, ਯੂਥ ਕਾਂਗਰਸ ਆਗੂ ਰਿਥਮ ਮਹਿਤਾ, ਸਿਟੀ ਪ੍ਰਧਾਨ ਭੋਗਪੁਰ ਵਿਸ਼ਾਲ ਬਹਿਲ, ਜਸਪ੍ਰੀਤ ਸਿੰਘ ਜੱਸਾ ਭੱਟੀਆਂ ਵਰਕਿੰਗ ਪ੍ਰਧਾਨ ਬਲਾਕ ਭੋਗਪੁਰ, ਸਾਬਕਾ ਸਰਪੰਚ ਮਹਿੰਦਰ ਸਿੰਘ ਭੱਟੀਆਂ, ਸਾਬਕਾ ਪ੍ਰਧਾਨ ਨਗਰ ਕੌਂਸਲ ਆਦਮਪੁਰ ਦਰਸ਼ਨ ਸਿੰਘ ਕਰਵਲ, ਮੀਤ ਪ੍ਰਧਾਨ ਜਰਨੈਲ ਸਿੰਘ ਬਾਜਵਾ, ਲਖਵੀਰ ਸਿੰਘ ਲੱਕੀ ਕੋਟਲੀ, ਸੂਬੇਦਾਰ ਸੁਰਜੀਤ ਸਿੰਘ ਭੱਟੀਆਂ , ਗੁਰਦੀਪ ਸਿੰਘ ਕਾਲਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਸਰਬਜੀਤ ਸਾਬੀ ਧੁਦਿਆਲ, ਜ਼ੋਰਾਵਰ ਸਿੰਘ ਸੰਘਵਾਲ, ਦਾਤਾਰ ਸੰਘਵਾਲ, ਹੈਪੀ ਮਾਣਕਰਾਏ ਸਮੇਤ ਹੋਰ ਪਾਰਟੀ ਆਗੂ ਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਪਾਰਟੀ ਦੀ ਮਜ਼ਬੂਤੀ, ਆਪਸੀ ਤਾਲਮੇਲ ਤੇ ਲੋਕਾਂ ਨਾਲ ਸਿੱਧੇ ਸੰਪਰਕ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਜੋਰਾਵਰ ਸਿੰਘ ਸੰਘਵਾਲ ਕਾਂਗਰਸ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸ੍ਰੀ ਠਾਕੁਰ ਦੁਆਰਾ ਗਊਸ਼ਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ‘ ਗਊ ਅਸ਼ਟਮੀ ’
Ad Position 24