ਘਰ ਦੇ ਬਾਹਰ ਸੈਰ ਕਰ ਰਹੀ ਔਰਤ ਦੇ ਕੰਨ ’ਚੋਂ ਸੋਨੇ ਦੀ ਵਾਲ਼ੀ ਝਪਟੀ
ਚੁਗਿੱਟੀ/ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਕਰੋਲ ਬਾਗ ‘ਚ ਬੀਤੇ ਦਿਨੀਂ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਇੱਕ ਔਰਤ ਦੇ ਕੰਨ ’ਚੋਂ ਮੋਟਰਸਾਈਕਲ ਸਵਾਰ ਇੱਕ ਅਣਪਛਾਤਾ ਵਿਅਕਤੀ ਸੋਨੇ ਦੀ ਵਲੀ ਝਪਟ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਵਾਰਦਾਤ ਸਮੇਂ ਪੀੜਤ ਔਰਤ ਵਾਸੀ ਕਰੋਲ ਬਾਗ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਸੀ ਕਿ ਇਸੇ ਦੌਰਾਨ ਮੋਟਰਸਾਈਕਲ ‘ਤੇ ਆਇਆ ਇੱਕ ਅਣਪਛਾਤਾ ਵਿਅਕਤੀ ਉਸਦੇ ਸੱਜੇ ਕੰਨ ’ਚੋਂ ਸੋਨੇ ਦੀ ਵਾਲੀ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਚੁਗਿੱਟੀ/ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਕਰੋਲ ਬਾਗ ‘ਚ ਬੀਤੇ ਦਿਨੀਂ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਇੱਕ ਔਰਤ ਦੇ ਕੰਨ ’ਚੋਂ ਮੋਟਰਸਾਈਕਲ ਸਵਾਰ ਇੱਕ ਅਣਪਛਾਤਾ ਵਿਅਕਤੀ ਸੋਨੇ ਦੀ ਵਲੀ ਝਪਟ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਵਾਰਦਾਤ ਸਮੇਂ ਪੀੜਤ ਔਰਤ ਵਾਸੀ ਕਰੋਲ ਬਾਗ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਸੀ ਕਿ ਇਸੇ ਦੌਰਾਨ ਮੋਟਰਸਾਈਕਲ ‘ਤੇ ਆਇਆ ਇੱਕ ਅਣਪਛਾਤਾ ਵਿਅਕਤੀ ਉਸਦੇ ਸੱਜੇ ਕੰਨ ’ਚੋਂ ਸੋਨੇ ਦੀ ਵਾਲੀ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਹੌਲ ਪੈਦਾ ਹੋ ਗਿਆ। ਇਲਾਕਾ ਵਸਨੀਕਾਂ ਵਲੋਂ ਉਕਤ ਖੇਤਰ ’ਚ ਪੁਲਿਸ ਗਸ਼ਤ ਵਧਾਉਣ ਦੀ ਮੰਗ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਇਤਲਾਹ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।