19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵਲੋਂ ਸੰਚ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੀ . ਐੱਸ . ਸੀ . ( ਆਨਰਜ਼ ) ਐਗਰੀਕਲਚਰ ਪ੍ਰੋਗਰਾਮ ਨੂੰ ਮਾਨਤਾ ਮਿਲੀ

ਆਦਮਪੁਰ, 18 ਨਵੰਬਰ (ਰਮਨ ਦਵੇਸਰ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 19-11-2026
ਆਦਮਪੁਰ, 18 ਨਵੰਬਰ (ਰਮਨ ਦਵੇਸਰ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ ਦੇ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਪ੍ਰੋਗਰਾਮ ਨੂੰ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ) ਵਲੋਂ ਮਾਨਤਾ ਦਿੱਤੀ ਗਈ ਹੈ। ਇਸ ਪ੍ਰਾਪਤੀ ‘ਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਨੇ ਖੇਤੀਬਾੜੀ ਵਿਭਾਗ ਨੂੰ ਦਿਲੋਂ ਵਧਾਈ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.(ਡਾ.) ਪਲਵਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਆਪਕਾਂ ਤੇ ਸਹਾਇਕ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਤੇ ਅਕਾਦਮਿਕ ਉੱਤਮਤਾ ਲਈ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਮਾਨਤਾ ਖੇਤੀਬਾੜੀ ਸਿੱਖਿਆ, ਖੋਜ ਤੇ ਨਵੀਨਤਾ ਦੇ ਖੇਤਰ ’ਚ ਯੂਨੀਵਰਸਿਟੀ ਦੇ ਯੋਗਦਾਨ ਨੂੰ ਹੋਰ ਮਜ਼ਬੂਤ ਕਰੇਗੀ। ਆਈ.ਸੀ.ਏ.ਆਰ ਤੋਂ ਪ੍ਰਾਪਤ ਇਹ ਮਾਨਤਾ ਇਸ ਗੱਲ ਨੂੰ ਯਕੀਨੀ ਬਣਾਉਂਦੀ ਹੈ ਕਿ ਇਹ ਪ੍ਰੋਗਰਾਮ ਰਾਸ਼ਟਰੀ ਪੱਧਰ ‘ਤੇ ਨਿਰਧਾਰਤ ਖੇਤੀਬਾੜੀ ਸਿੱਖਿਆ ਦੇ ਮਿਆਰਾਂ ਦੇ ਅਨੁਸਾਰ ਹੈ। ਇਸ ਨਾਲ ਯੂਨੀਵਰਸਿਟੀ ਦੀ ਅਕਾਦਮਿਕਤਾ ’ਚ ਵਾਧਾ ਹੋਵੇਗਾ ਤੇ ਵਿਦਿਆਰਥੀਆਂ ਲਈ ਉੱਚ ਸਿੱਖਿਆ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਦੇ ਨਾਲ ਹੀ ਆਲੇ-ਦੁਆਲੇ ਦੇ ਖੇਤਰਾਂ ’ਚ ਖੇਤੀਬਾੜੀ ਸਿੱਖਿਆ, ਖੋਜ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪ੍ਰਸਾਰ ਨੂੰ ਵੀ ਉਤਸ਼ਾਹ ਮਿਲੇਗਾ ਤੇ ਯੂਨੀਵਰਸਿਟੀ ਵਿੱਚ ਖੇਤੀਬਾੜੀ ਖੋਜ ਤੇ ਨਵੀਆਂ ਤਕਨੀਕਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਮਾਨਤਾ ਖੇਤੀਬਾੜੀ ਸਿੱਖਿਆ ਪ੍ਰਦਾਨ ਕਰਨ ਤੇ ਹੁਨਰਮੰਦ, ਯੋਗ ਤੇ ਗਿਆਨਵਾਨ ਖੇਤੀਬਾੜੀ ਮਾਹਿਰ ਤਿਆਰ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਪ੍ਰਾਪਤੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਲਈ ਬੇਹੱਦ ਮਾਣ ਦਾ ਵਿਸ਼ਾ ਹੈ ਤੇ ਅਕਾਦਮਿਕ ਉੱਤਮਤਾ ਦੀ ਦਿਸ਼ਾ ਵਿੱਚ ਯੂਨੀਵਰਸਿਟੀ ਦੀ ਯਾਤਰਾ ਦਾ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਈ ਹੈ। ਇਸ ਮੌਕੇ ਸਮੂਹ ਡੀਨ ਸਾਹਿਬਾਨ, ਖੇਤੀਬਾੜੀ ਵਿਭਾਗ ਦੇ ਮੁਖੀ, ਫੈਕਲਟੀ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ‘ਆਪ’ ਦੇ ਹਲਕਾ ਨਕੋਦਰ ਤੋਂ ਯੂਥ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਤਿਆਰ ਕੀਤੇ ਅਨੇਕਾਂ ਅੰਤਰ-ਰਾਸ਼ਟਰੀ ਖਿਡਾਰੀ; ਕੋਚਿੰਗ ਦੇ ਨਾਲ-ਨਾਲ ਸਮਾਜ ਸੇਵਾ...
Ad Position 24