ਦੁਸਾਂਝ ਕਲਾਂ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਨਗਰ ਕੀਰਤਨ 23 ਨੂੰ
ਦੁਸਾਂਝ ਕਲਾਂ, 18 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਾਬਾ ਸੰਗ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਨ. ਆਰ .
ਦੁਸਾਂਝ ਕਲਾਂ, 18 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਾਬਾ ਸੰਗ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਨ. ਆਰ . ਆਈਜ਼ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ 23 ਨਵੰਬਰ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਨਵੰਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। 22 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਜਾਪ ਆਰੰਭ ਹੋਣਗੇ । 23 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ । 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਇਸ ਮੌਕੇ ਪ੍ਰਧਾਨ ਕਮਲਜੀਤ ਸਿੰਘ , ਸੈਕਟਰੀ ਰਵਿੰਦਰ ਸਿੰਘ ਸੋਢੀ, ਖਜ਼ਾਨਚੀ ਬਲਵਿੰਦਰ ਸਿੰਘ, ਜਸਪਾਲ ਸਿੰਘ ਪਾਲਾ, ਗੁਰਮੇਲ ਸਿੰਘ ਗੇਲੀ ਆਦਿ ਨੇ ਜਾਣਕਾਰੀ ਦਿੱਤੀ।