ਸ਼ਬਜੀ ਮੰਡੀ ਦੇ ਭੰਡਾਰੀ ਢਾਬੇ ਦੇ ਮਾਲਕ ਦੀ ਭੇਦਭਰੀ ਹਾਲਤ ’ਚ ਮੌਤ
ਪੁਲਿਸ ਨੇ ਲਾਸ਼ ਕਬਜ਼ੇ ’ਚ ਲਈ
ਫਿਲੌਰ, 18 ਨਵੰਬਰ (ਸਤਿੰਦਰ ਸ਼ਰਮਾ)-ਸਥਾਨਕ ਜ਼ਬਜੀ ਮੰਡੀ ’ਚ ਸਥਿਤ ਮਸ਼ਹੂਰ ਭੰਡਾਰੀ ਢਾਬੇ ਦੇ ਮਾਲਕ ਪਵਨ ਕੁਮਾਰ ਲਾਡੀ ਦੀ ਭੇਦਭਰੀ ਹਾਲਤ ’ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾਂ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ।
ਫਿਲੌਰ, 18 ਨਵੰਬਰ (ਸਤਿੰਦਰ ਸ਼ਰਮਾ)-ਸਥਾਨਕ ਜ਼ਬਜੀ ਮੰਡੀ ’ਚ ਸਥਿਤ ਮਸ਼ਹੂਰ ਭੰਡਾਰੀ ਢਾਬੇ ਦੇ ਮਾਲਕ ਪਵਨ ਕੁਮਾਰ ਲਾਡੀ ਦੀ ਭੇਦਭਰੀ ਹਾਲਤ ’ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾਂ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਮੌਕੇ ’ਤੇ ਪਹੁੰਚੇ ਏ.ਐਸ.ਆਈ. ਸੁਖਦੇਵ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਦੀ ਬਰੀਕੀ ਨਾਲ ਜਾਂਚ-ਪੜਤਾਲ ਕੀਤੀ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮੌਤ ਦੇ ਕਾਰਨਾਂ ਸੰਬੰਧੀ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ। ਜਾਂਚ ਤੋਂ ਬਾਅਦ ਹੀ ਇਸ ਮਾਮਲੇ ਦੀ ਪੂਰੀ ਸਚਾਈ ਸਾਹਮਣੇ ਆ ਸਕੇਗੀ। ਦੂਸਰੇ ਪਾਸੇ ਸ਼ਹਿਰ ਫਿਲੌਰ ’ਚ ਉਕਤ ਦੁਖਦਾਈ ਖਬਰ ਸੁਣਦੇ ਸਾਰ ਹੀ ਉਨ੍ਹਾਂ ਦੇ ਜਾਨਣ ਵਾਲੇ ਤੇ ਦੋਸਤ ਮਿੱਤਰ ਉਨ੍ਹਾਂ ਦੇ ਢਾਬੇ ’ਤੇ ਇਕੱਠੇ ਗਏ। ਉਕਤ ਦੁੱਖਦਾਈ ਖ਼ਬਰ ਸੁਣਦੇ ਹੀ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ।