18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਾਲਾ ਜਲਾਲਪੁਰ ਵਲੋਂ ਬਲਾਕ ਪ੍ਰਧਾਨਾਂ ਤੇ ਪਾਰਟੀ ਆਗੂਆਂ ਨਾਲ ਮੀਟਿੰਗ

ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਲੋਂ ਮਲਸੀਆਂ ਵਿਖੇ ਬਲਾਕ ਪ੍ਰਧਾਨਾਂ ਤੇ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ’ਵਿਚ ਇਲਾਕੇ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਾਲਾ ਜਲਾਲਪੁਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮਕਸਦ ਸਿਰਫ਼ ਰਸਮੀ ਗੱਲਬਾਤ ਕਰਨਾ ਨਹੀਂ, ਸਗੋਂ ਇਲਾਕੇ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕੱਢਣਾ ਹੈ।

Ad Position 21
No active advertisement
ਮਲਸੀਆਂ ਵਿਖੇ ਮੀਟਿੰਗ ਦੌਰਾਨ ਪਾਰਟੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਦੇ ਪਾਲਾ ਜਲਾਲਪੁਰ। (ਹੇਠਾਂ) ਮੀਟਿੰਗ ਦੌਰਾਨ ਹਾਜ਼ਰ ਆਗੂ ਤੇ ਵਰਕਰ। ਤਸਵੀਰਾਂ- ਸੁਖਦੀਪ ਸਿੰਘ 19-11-2026
ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਲੋਂ ਮਲਸੀਆਂ ਵਿਖੇ ਬਲਾਕ ਪ੍ਰਧਾਨਾਂ ਤੇ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ’ਵਿਚ ਇਲਾਕੇ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਾਲਾ ਜਲਾਲਪੁਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮਕਸਦ ਸਿਰਫ਼ ਰਸਮੀ ਗੱਲਬਾਤ ਕਰਨਾ ਨਹੀਂ, ਸਗੋਂ ਇਲਾਕੇ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕੱਢਣਾ ਹੈ। ਮੀਟਿੰਗ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ, ਇਲਾਕੇ ਦੇ ਵਿਕਾਸ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਤੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ ਗਏ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹਨ। ਜੇ ਵਰਕਰ ਮਜ਼ਬੂਤ ਹੈ ਤਾਂ ਪਾਰਟੀ ਆਪਣੇ ਆਪ ਮਜ਼ਬੂਤ ਹੈ। ਪਾਲਾ ਜਲਾਲਪੁਰ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਸਾਡੇ ’ਤੇ ਜੋ ਭਰੋਸਾ ਕੀਤਾ ਹੈ, ਉਸ ’ਤੇ ਖਰਾ ਉਤਰਨਾ ਹੀ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਅਸੀਂ ਕਿਸੇ ਵੀ ਲੋੜਵੰਦ ਦੀ ਆਵਾਜ਼ ਨੂੰ ਦਬਣ ਨਹੀਂ ਦੇਵਾਂਗੇ। ਜਿਸ ਪਿੰਡ ਵਿਚ ਵੀ ਕੋਈ ਸਮੱਸਿਆ ਹੋਵੇਗੀ, ਉਸ ਨੂੰ ਪਹਿਲ ਦੇ ਆਧਾਰ ’ਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾ ਕੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ ਚ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਹਰ ਵਰਕਰ ਤੇ ਹਰ ਪਰਿਵਾਰ ਨਾਲ ਸਿੱਧਾ ਸੰਪਰਕ ਬਣ ਸਕੇ। ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਦੌਰਾਨ ਆਪਸੀ ਤਾਲਮੇਲ ਮਜ਼ਬੂਤ ਕਰਨ, ਨਵੇਂ ਵਰਕਰਾਂ ਨੂੰ ਨਾਲ ਜੋੜਨ ਤੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਸਾਬਕਾ ਐਮ.ਸੀ. ਜਤਿੰਦਰਪਾਲ ਸਿੰਘ ਬੱਲਾ, ਚੇਅਰਮੈਨ ਅਨਿਲ ਕੁਮਾਰ ਅਗਰਵਾਲ, ਕੋਆਰਡੀਨੇਟਰ ਕੁਲਵੰਤ ਸਿੰਘ ਸਿੱਧੂ, ਚੇਅਰਮੈਨ ਸਵਿੰਦਰ ਸਿੰਘ ਸੋਨੂੰ, ਸਾਬਕਾ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਜਸਵੀਰ ਸਿੰਘ ਜਲਾਲਪੁਰੀ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਕਮਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਰੋਲੀ ਕਾਲਜ ’ਚ ‘ਨਸ਼ਾ ਮੁਕਤ ਅਭਿਆਨ’ ਤਹਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸਬ- ਇੰਸਪੈਕਟਰ ਇੰਦਰਜੀਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24