20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅੰਬੇਡਕਰ ਮਿਸ਼ਨ ਸੁਸਾਇਟੀ 26 ਨੂੰ ਮਨਾਏਗੀ ਸੰਵਿਧਾਨ ਦਿਵਸ

ਜਲੰਧਰ, 19 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਏਗੀ। ਇਸ ਸਬੰਧੀ ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਜਾਣਕਾਰੀ ਦਿੱਤੀ ਕਿ ਸਾਲ 2015 ਤੋਂ, 26 ਨਵੰਬਰ ਨੂੰ ਪੂਰੇ ਦੇਸ਼ ’ਚ ‘ਸੰਵਿਧਾਨ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਸੰਵਿਧਾਨ ਦੇ ਨਿਰਮਾਣ ’ਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੁਆਰਾ ਨਿਭਾਈ ਗਈ ਭੂਮਿਕਾ ਨੂੰ ਯਾਦ ਕਰਦਿਆਂ, ‘ਅੰਬੇਡਕਰ ਮਿਸ਼ਨ ਸੁਸਾਇਟੀ, ਪੰਜਾਬ’ ਵਲੋਂ 26 ਨਵੰਬਰ ਨੂੰ ਸ਼ਾਮ 3 ਵਜੇ ਜਲੰਧਰ ਸਥਿਤ ਅੰਬੇਡਕਰ ਭਵਨ ਵਿਖੇ ਬਹੁਤ ਹੀ ਉਤਸ਼ਾਹ ਨਾਲ ‘ਸੰਵਿਧਾਨ ਦਿਵਸ’ ਸਮਾਗਮ ਕਰਵਾਇਆ ਜਾਵੇਗਾ। ਇਹ ਫੈਸਲਾ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਸੁਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਬਲਬੀਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਸਰਬਸੰਮਤੀ ਨਾਲ ਲਿਆ ਗਿਆ। ਪ੍ਰੋਫੈਸਰ ਬਲਬੀਰ ਨੇ ਕਿਹਾ ਕਿ ਇਸ ਸਮਾਗਮ ’ਚ ਭਾਰਤੀ ਸੰਵਿਧਾਨ ਨੂੰ ਦਰਪੇਸ਼ ਚੁਣੌਤੀਆਂ ਤੇ ਚਰਚਾ ਕੀਤੀ ਜਾਵੇਗੀ, ਜਿਸ ਦਾ ਉਦੇਸ਼ ਨਾਗਰਿਕਾਂ ’ਚ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ (ਡਾ.) ਨਵਜੋਤ ਓ.ਐੱਸ.ਡੀ., ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ, ਜਲੰਧਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਬਰਿਜੇਸ਼ ਕੁਮਾਰ ਲੈਕਚਰਾਰ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਨਹਿਰੂ ਗਾਰਡਨ, ਜਲੰਧਰ ਮੁੱਖ ਬੁਲਾਰੇ ਹੋਣਗੇ। ਉਨ੍ਹਾਂ ਸਭ ਨੂੰ ਸਮਾਗਮ ’ਚ ਸਮੇਂ ਸਿਰ ਹਾਜ਼ਰ ਹੋ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਜੀ. ਸੀ. ਕੌਲ, ਪਰਮਿੰਦਰ ਸਿੰਘ ਖੁਤਣ, ਬਲਦੇਵ ਰਾਜ ਭਾਰਦਵਾਜ, ਚਰਨ ਦਾਸ ਸੰਧੂ, ਕਮਲ ਕੁਮਾਰ, ਡਾ. ਮਹਿੰਦਰ ਸੰਧੂ, ਜਸਵਿੰਦਰ ਵਰਿਆਣਾ, ਮਲਕੀਤ ਸਿੰਘ ਅਤੇ ਹੋਰ ਹਾਜ਼ਰ ਸਨ।­­
Ad Position 22
No active advertisement
ਪਿਛਲੀ ਖ਼ਬਰ ਚੀਨ, ਰੂਸ ਤੇ ਅਮਰੀਕਾ ਯੂ.ਐਨ. ’ਚ ਸੁਧਾਰ, ਤੇਲ ਦੀ ਸਪਲਾਈ ਵਧਾਉਣ ਅਤੇ ਪ੍ਰਮਾਣੂ ਮੁੱਦਿਆਂ ’ਤੇ ਗੱਲਬਾਤ ਲਈ ਸਹਿਮਤ ਅਗਲੀ ਖ਼ਬਰ ਵਾਲੀਬਾਲ ਮੈਚ ’ਚ ਆਈ.ਐੱਮ.ਏ. ਦੀ ਪ੍ਰੈਜ਼ੀਡੈਂਟ ਇਲੈਵਨ ਟੀਮ ਨੇ ਜਿੱਤੀ ਬਾਜ਼ੀ
Ad Position 24