19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ੋਨ ਨੰਬਰ 5 ’ਚ ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟੇ

ਜਲੰਧਰ, 19 ਨਵੰਬਰ (ਸ਼ਿਵ)-ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਲਈ ਸ਼ਹਿਰ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਤੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਜ਼ੋਨ ਨੰਬਰ 5 ’ ਚ ਵਿਸ਼ੇਸ਼ ਕਾਰਵਾਈ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026
ਜਲੰਧਰ, 19 ਨਵੰਬਰ (ਸ਼ਿਵ)-ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਲਈ ਸ਼ਹਿਰ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਤੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਜ਼ੋਨ ਨੰਬਰ 5 ’ ਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਐਸਟੇਟ ਅਫ਼ਸਰ-ਕਮ-ਚੀਫ਼ ਟੈਕਸ ਕਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਬਕਾਇਆ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਕੀਤੀ ਗਈ। ਜਿਨ੍ਹਾਂ ਪ੍ਰਾਪਰਟੀ ਮਾਲਕਾਂ ਵਲੋ ਲੰਬੇ ਸਮੇਂ ਤੋਂ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਗਈ ਸੀ, ਉਨ੍ਹਾਂ ਦੇ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟੇ ਗਏ। ਨਿਗਮ ਅਧਿਕਾਰੀਆਂ ਅਨੁਸਾਰ ਇਸ ਕਾਰਵਾਈ ਦੌਰਾਨ ਡਿਫਾਲਟਰਾਂ ਵਲੋਂ ਕੁੱਲ 3,18,080 ਰੁਪਏ ਦੀ ਰਕਮ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ ਬਾਕੀ ਡਿਫਾਲਟਰਾਂ ਨੂੰ ਬਕਾਇਆ ਬਿੱਲ ਜਮ੍ਹਾਂ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ ਤੇ ਖਪਤਕਾਰਾਂ ਤੋਂ ਇੱਕ ਹਫ਼ਤੇ ਦੇ ਅੰਦਰ ਰਕਮ ਜਮ੍ਹਾਂ ਕਰਵਾਉਣ ਦਾ ਭਰੋਸਾ ਲਿਆ ਗਿਆ। ਇਹ ਕਾਰਵਾਈ ਜ਼ੋਨ ਨੰਬਰ 5 ਦੇ ਏਰੀਆ ਇੰਚਾਰਜ ਇੰਸਪੈਕਟਰ ਯੋਗੇਸ਼ ਸ਼ਰਮਾ ਅਤੇ ਸੰਨੀ ਨਾਹਰ ਵਲੋਂ ਅਮਲ ਵਿਚ ਲਿਆਂਦੀ ਗਈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਚੌਕ ’ਚ ਧਰਨਾਕਾਰੀਆਂ ਨੂੰ ਅਪਸ਼ਬਦ ਕਹਿਣ ’ਤੇ ਹੋਇਆ ਹੰਗਾਮਾ, ਨਾਬਾਲਗ ਦਾ ਚਾੜ੍ਹਿਆ ਕੁਟਾਪਾ ਅਗਲੀ ਖ਼ਬਰ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਰਹਿਣ ’ਤੇ ਪੈਟਰੋਲ ਪੰਪ ਡੀਲਰਾਂ ਦੇ ਮਾਰਜਿਨ ’ਚ ਹੋਵੇਗਾ ਵਾਧਾ- ਹਰਦੀਪ ਸਿੰਘ ਪੁਰੀ
Ad Position 24