21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ-ਖੰਨਾ

ਜਲੰਧਰ, 20 ਨਵੰਬਰ (ਸ਼ਿਵ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਖੰਡ ਮਿੱਲ ਨਾਲ ਸੰਬੰਧਿਤ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਅੰਨਦਾਤਾ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੜਕਾਂ ’ਤੇ ਉਤਰਨ ਅਤੇ ਸੰਘਰਸ਼ ਕਰਨ ਲਈ ਮਜਬੂਰ ਹੈ।

Ad Position 21
No active advertisement
ਅਵਿਨਾਸ ਰਾਏ ਖੰਨਾ 21-11-2026
ਜਲੰਧਰ, 20 ਨਵੰਬਰ (ਸ਼ਿਵ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਖੰਡ ਮਿੱਲ ਨਾਲ ਸੰਬੰਧਿਤ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਅੰਨਦਾਤਾ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੜਕਾਂ ’ਤੇ ਉਤਰਨ ਅਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਖੰਨਾ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਲਗਭਗ 27.84 ਕਰੋੜ ਰੁਪਏ ਅਤੇ ਸਰਕਾਰ ਵਲੋਂ ਲਗਭਗ 18.93 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੋਣ ਦਾ ਮਾਮਲਾ ਬੇਹੱਦ ਗੰਭੀਰ ਹੈ। ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ ਦੇਣਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਬਕਾਇਆ ਦੇਣ ਦੀ ਥਾਂ ਕੀ ਕਿਸਾਨਾਂ ਦੁਆਰਾ ਕੌਮੀ ਮਾਰਗ ਜਾਮ ਹੋਣ ਦਾ ਇੰਤਜ਼ਾਰ ਕਰ ਰਹੀ ਹੈ ? ਸ੍ਰੀ ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਸਮੁੱਚੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਭਵਿੱਖ ਵਿਚ ਗੰਨੇ ਦੀ ਅਦਾਇਗੀ ਲਈ ਪੱਕੀ ਸਮਾਂ-ਸੀਮਾ ਤੈਅ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਇਆ ਜਨਤਕ ਜਾਗਰੂਕਤਾ ਤੇ ਖੋਜ ਅਭਿਆਨ ਅਗਲੀ ਖ਼ਬਰ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Ad Position 24