20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਲੰਧਰ ਆਹਲੂਵਾਲੀਆ ਬਰਾਦਰੀ ਵਲੋਂ ਨਗਰ ਕੀਰਤਨ ਮੌਕੇ ਅੱਜ ਲਗਾਇਆ ਜਾਵੇਗਾ ਲੰਗਰ ਪ੍ਰਬੰਧਕਾਂ ਵਲੋਂ ਕੀਤੀ ਬੈਠਕ

ਚੁਗਿੱਟੀ/ ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)- ਸ਼ਹਿਰ ’ਚ ਸਮੂਹ ਸਿੰਘ ਸਭਾਵਾਂ ਵਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਜਲੰਧਰ ਆਹਲੂਵਾਲੀਆ ਬਰਾਦਰੀ ਵਲੋਂ ਅੱਡਾ ਹੁਸ਼ਿਆਰਪੁਰ ਚੌਂਕ ਵਿਖੇ ਨਿੱਘਾ ਸਵਾਗਤ ਕਰਦੇ ਹੋਏ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਕਾਰਜ ਦੀਆਂ ਤਿਆਰੀਆਂ ਨੂੰ ਲੈ ਕੇ ਉਕਤ ਬਰਾਦਰੀ ਦੇ ਮੁੱਖ ਪ੍ਰਬੰਧਕਾਂ ਵਲੋਂ ਇੱਕ ਬੈਠਕ ਸਥਾਨਕ ਗੁਰੂ ਨਾਨਕ ਮਾਰਕੀਟ ਵਿਖੇ ਨਵ-ਨਿਯੁਕਤ ਪ੍ਰਧਾਨ ਪ੍ਰਦੀਪ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਤੇ ਅਸ਼ੋਕ ਵਾਲੀਆ ਦੀ ਦੇਖਰੇਖ ਹੇਠ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-11-2026
ਚੁਗਿੱਟੀ/ ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)- ਸ਼ਹਿਰ ’ਚ ਸਮੂਹ ਸਿੰਘ ਸਭਾਵਾਂ ਵਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਜਲੰਧਰ ਆਹਲੂਵਾਲੀਆ ਬਰਾਦਰੀ ਵਲੋਂ ਅੱਡਾ ਹੁਸ਼ਿਆਰਪੁਰ ਚੌਂਕ ਵਿਖੇ ਨਿੱਘਾ ਸਵਾਗਤ ਕਰਦੇ ਹੋਏ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਕਾਰਜ ਦੀਆਂ ਤਿਆਰੀਆਂ ਨੂੰ ਲੈ ਕੇ ਉਕਤ ਬਰਾਦਰੀ ਦੇ ਮੁੱਖ ਪ੍ਰਬੰਧਕਾਂ ਵਲੋਂ ਇੱਕ ਬੈਠਕ ਸਥਾਨਕ ਗੁਰੂ ਨਾਨਕ ਮਾਰਕੀਟ ਵਿਖੇ ਨਵ-ਨਿਯੁਕਤ ਪ੍ਰਧਾਨ ਪ੍ਰਦੀਪ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਤੇ ਅਸ਼ੋਕ ਵਾਲੀਆ ਦੀ ਦੇਖਰੇਖ ਹੇਠ ਕੀਤੀ ਗਈ। ਇਸ ਮੌਕੇ ਹਾਜ਼ਰ ਸਾਰੇ ਮੈਂਬਰਾਂ ਵੱਲੋਂ ਸਰਵਸੰਮਤੀ ਨਾਲ ਗੁਰਪੁਰਬ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ‘ਚ ਸ਼ਾਮਿਲ ਸੰਗਤਾਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਲੰਗਰ ਵਰਤਾਉਣ ਸਬੰਧੀ ਸਹਿਮਤੀ ਪ੍ਰਗਟ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਬੈਠਕ ਦੌਰਾਨ ਪ੍ਰਦੀਪ ਸਿੰਘ ਆਹਲੂਵਾਲੀਆ, ਅਸ਼ੋਕ ਵਾਲੀਆ, ਹਰਪ੍ਰੀਤ ਸਿੰਘ ਆਹਲੂਵਾਲੀਆ, ਸੰਦੀਪ ਆਹਲੂਵਾਲੀਆ, ਜਸਵੀਰ ਸਿੰਘ ਵਾਲੀਆ, ਡਾਕਟਰ ਮੁਕੇਸ਼ ਵਾਲੀਆ, ਸੁਖਜੀਤ ਸਿੰਘ ਆਹਲੂਵਾਲੀਆ, ਹਰਦੇਵ ਸਿਕੰਦ, ਅੰਕੁਰ ਵਾਲੀਆਂ, ਜਸਜੀਤ ਸਿੰਘ ਆਹਲੂਵਾਲੀਆ, ਤਜਿੰਦਰ ਵਾਲੀਆ, ਦਵਿੰਦਰ ਸਿੰਘ ਵਾਲੀਆ, ਕੁਲਦੀਪ ਸਿੰਘ ਆਹਲੂਵਾਲੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਰਗਟ ਸਿੰਘ ਦੀ ਰਿਹਾਇਸ਼ ’ਤੇ ਪੁੱਜੇ ਅਗਲੀ ਖ਼ਬਰ ਨਗਰ ਕੀਰਤਨ ਦੌਰਾਨ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਹੋਵੇਗਾ ਪ੍ਰਸ਼ਨ - ਉੱਤਰ ਮੁਕਾਬਲਾ
Ad Position 24