ਅਮਰੀ ਨੇ ਨਿਤਿਨ ਨਬੀਨ ਦਾ ਕੀਤਾ ਨਿੱਘਾ ਸਵਾਗਤ
ਜਲੰਧਰ, 20 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿਚ ਕੱਢੀ ਗਈ ਸਮਰਸਤਾ ਸੰਕਲਪ ਯਾਤਰਾ ਨੂੰ ਰਵਾਨਾ ਕਰਨ ਲਈ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਨਿਤਿਨ ਨਬੀਨ ਨੂੰ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਜਲੰਧਰ, 20 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿਚ ਕੱਢੀ ਗਈ ਸਮਰਸਤਾ ਸੰਕਲਪ ਯਾਤਰਾ ਨੂੰ ਰਵਾਨਾ ਕਰਨ ਲਈ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਨਿਤਿਨ ਨਬੀਨ ਨੂੰ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਨਿਤਿਨ ਨਬੀਨ ਨੇ ਅਮਰਜੀਤ ਸਿੰਘ ਅਮਰੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਡੱਟ ਕੇ ਤਿਆਰੀਆਂ ਕਰਨ ਦਾ ਸੱਦਾ ਦਿੱਤਾ।