21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ਾਹਕੋਟ ਵਿਖੇ ਪ੍ਰਕਾਸ਼-ਪੁਰਬ ਦੇ ਸੰਬੰਧ ’ਚ 23 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ ਭਲਕੇ ਆਰੰਭ ਕੀਤੇ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ

ਸ਼ਾਹਕੋਟ, 20 ਨਵੰਬਰ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ ਦਿਨ ਮੰਗਲਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 6.

Ad Position 21
No active advertisement
ਪ੍ਰਧਾਨ ਸੁਖਜੀਤ ਸਿੰਘ ਝੀਤਾ 21-11-2026
ਸ਼ਾਹਕੋਟ, 20 ਨਵੰਬਰ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ ਦਿਨ ਮੰਗਲਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 6.30 ਵਜੇ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਜੀ ਦੀ ਸੇਵਾ ਹੋਵੇਗੀ, ਉਪਰੰਤ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਸਾਰੇ ਸ਼ਹਿਰ ਦੀ ਪਰਿਕਰਮਾ ਕਰੇਗਾ। 24 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਤੇ ਸ਼ਾਮ 7 ਵਜੇ ਤੋਂ ਰਾਤ 8.30 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਪ੍ਰਭਾਤ ਫੇਰੀਆਂ 24 ਨਵੰਬਰ ਤੱਕ ਜਾਰੀ ਰਹਿਣਗੀਆਂ। ਇਸ ਮੌਕੇ ਮੀਤ ਪ੍ਰਧਾਨ ਕਮਲਜੀਤ ਸਿੰਘ, ਖਜਾਨਚੀ ਲਖਵਿੰਦਰ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਅਰਸ਼ਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਜਾਪ ਸਿੰਘ ਸਰਾਏ ਨੇ ਭਾਸ਼ਣ ਮੁਕਾਬਲੇ ’ ਚ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਬਿਹਤਰ ਸੰਬੰਧਾਂ ਲਈ ਸੱਭਿਆਚਾਰ ਦੀ ਅਹਿਮ ਭੂਮਿਕਾ-ਪਾਕਿ ਮੰਤਰੀ
Ad Position 24