21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

22 ਨਵੰਬਰ ਦੇ ਨਕੋਦਰ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਸ਼ਾਹਕੋਟ, 20 ਨਵੰਬਰ (ਨਗਿੰਦਰ ਸਿੰਘ ਬਾਂਸਲ)- ਨਕੋਦਰ ਪੁਲਿਸ ਵਲੋਂ ਐੱਸ. ਸੀ.

Ad Position 21
No active advertisement
ਅਜੀਤ ਡੈਸਕ 21-11-2026
ਸ਼ਾਹਕੋਟ, 20 ਨਵੰਬਰ (ਨਗਿੰਦਰ ਸਿੰਘ ਬਾਂਸਲ)- ਨਕੋਦਰ ਪੁਲਿਸ ਵਲੋਂ ਐੱਸ.ਸੀ./ਐੱਸ.ਟੀ. ਐਕਟ ਤਹਿਤ ਦਰਜ ਪਰਚੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਵਿਰੁੱਧ ਐਲਾਨੇ ਗਏ 22 ਨਵੰਬਰ ਦੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ- ਵੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਤੋਂ ਕਿਸਾਨ, ਮਜ਼ਦੂਰ, ਤਰਕਸ਼ੀਲ, ਜ਼ਮਹੂਰੀ ਕਾਮੇ, ਲੇਖਕ ਤੇ ਨੌਜਵਾਨ ਵਿਦਿਆਰਥੀ ਜਥੇਬੰਦੀਆਂ ਇਸ ਧਰਨੇ ’ਚ ਸ਼ਮੂਲੀਅਤ ਕਰਨਗੀਆਂ। ਮੀਟਿੰਗ ਵਿਚ ਹਾਜ਼ਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਇਲਾਕਾ ਨਕੋਦਰ-ਸ਼ਾਹਕੋਟ ਦੇ ਸਕੱਤਰ ਸੁਖਜਿੰਦਰ ਲਾਲੀ, ਬਲਦੇਵ ਮਾਲੜੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਮਲਕੀਅਤ ਸਿੰਘ ਈਦਾ, ਮਨਵੀਰ ਸਿੰਘ, ਮਨਜੀਤ ਸਿੰਘ ਸਾਬੀ, ਨਿਰਮਲ ਸਿੰਘ ਕਾਂਗਣਾ, ਐਡਵੋਕੇਟ ਸੁਰਿੰਦਰ ਖੀਵਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਬਿੱਟੂ ਰੂਪੇਵਾਲੀ, ਜ਼ਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਆਗੂ ਗੁਰਮੀਤ ਸਿੰਘ ਕੋਟਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਗਿਆਨ ਸੈਦਪੁਰੀ, ਤਲਵੰਡੀ ਸਲੇਮ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਸੁੱਚਾ ਆਦਿ ਨੇ ਕਿਹਾ ਕਿ ਪਿੰਡ ਤਲਵੰਡੀ ਸਲੇਮ ਵਿਖੇ ਸਥਿਤ ਪਾਸ਼-ਹੰਸਰਾਜ ਯਾਦਗਾਰੀ ਕੰਪਲੈਕਸ ‘ਤੇ ਕਥਿਤ ਰੂਪ ‘ਚ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਪ੍ਰਦੀਪ ਸਿੰਘ ਅਤੇ ਉਸਦੇ ਸਾਥੀਆਂ ‘ਤੇ ਦਰਜ ਪਰਚੇ ਨੂੰ ਡੇਢ ਮਹੀਨੇ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਨਕੋਦਰ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਅਸਲ ਵਿਚ ਰਾਜਸੀ ਸ਼ਹਿ ਹੋਣ ਕਰਕੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰਵਾਉਣ ਲਈ ਵੀ ਜਥੇਬੰਦੀਆਂ ਵੱਲੋਂ ਧਰਨਾ ਲਗਾਉਣਾ ਪਿਆ ਸੀ, ਪਰ ਪੁਲਿਸ ਵੱਲੋਂ ਪਰਚਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਵਿਰੋਧ ਵਿਚ ਮੁੜ ਵੱਖ ਵੱਖ ਜਥੇਬੰਦੀਆਂ ਵੱਲੋਂ 22 ਨਵੰਬਰ ਨੂੰ ਡੀ.ਐੱਸ.ਪੀ. ਨਕੋਦਰ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਭਾਰੀ ਰੋਸ ਵਿਖਾਵਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਰ ਰਹੀ ਕਿਸਾਨਾਂ ਨਾਲ ਧੱਕਾ - ਜਸਵੀਰ ਸਿੰਘ ਰੁੜਕਾ ਅਗਲੀ ਖ਼ਬਰ ਸੁੰਨੜ ਕਲਾਂ ਵਿਖੇ ਮਾਤਾ ਸਲਾਣੀ ਜੀ ਦੇ ਦਰਬਾਰ ’ਤੇ 25ਵਾਂ ਸਾਲਾਨਾ ਦੀਵਿਆਂ ਦਾ ਸਮਾਗਮ ਸ਼ੁਰੂ
Ad Position 24