ਪੰਜਾਬ ਸਰਕਾਰ ਕਰ ਰਹੀ ਕਿਸਾਨਾਂ ਨਾਲ ਧੱਕਾ - ਜਸਵੀਰ ਸਿੰਘ ਰੁੜਕਾ
ਗੁਰਾਇਆ, 20 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਨਾਲ ਵੱਖ-ਵੱਖ ਢੰਗਾਂ ਨਾਲ ਕੀਤਾ ਜਾ ਰਿਹਾ ਧੱਕਾ ਹੁਣ ਹੱਦੋਂ ਪਾਰ ਹੁੰਦਾ ਜਾ ਰਿਹਾ ਹੈ । ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀ ’ਚ ਖ਼ਰੀਦਣ ਦਾ ਵਾਅਦਾ ਕਰਨ ਵਾਲੀ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋ ਗਏ ਹਨ ।
ਜ
ਜਸਵੀਰ ਸਿੰਘ ਰੁੜਕਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
21-11-2026
ਗੁਰਾਇਆ, 20 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਨਾਲ ਵੱਖ-ਵੱਖ ਢੰਗਾਂ ਨਾਲ ਕੀਤਾ ਜਾ ਰਿਹਾ ਧੱਕਾ ਹੁਣ ਹੱਦੋਂ ਪਾਰ ਹੁੰਦਾ ਜਾ ਰਿਹਾ ਹੈ । ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀ ’ਚ ਖ਼ਰੀਦਣ ਦਾ ਵਾਅਦਾ ਕਰਨ ਵਾਲੀ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋ ਗਏ ਹਨ । ਇਹ ਸ਼ਬਦ ਅਕਾਲੀ ਆਗੂ ਜਸਵੀਰ ਸਿੰਘ ਰੁੜਕਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਇੱਥੇ ਪੱਤਰਕਾਰਾਂ ਨੂੰ ਕਹੇ। ਉਨ੍ਹਾਂ ਕਿਹਾ ਕਿ ਜਦੋਂ ਕਿ ਸਰਕਾਰ ਵਲੋਂ ਮੰਡੀਆਂ ’ਚੋਂ ਖ਼ਰੀਦ ਬੰਦ ਕਰਕੇ ਕਿਸਾਨਾਂ ਨੂੰ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ । ਪੂੰਜੀਪਤੀ ਸ਼ੈਲਰਾਂ ਵਾਲੇ ਘੱਟ ਰੇਟਾਂ ‘ਤੇ ਫ਼ਸਲ ਖ਼ਰੀਦ ਰਹੇ ਹਨ । ਪੰਜਾਬ ਸਰਕਾਰ ਵਲੋਂ ਪੂੰਜੀਪਤੀਆਂ ਨਾਲ ਰਲ ਮਿਲ ਕੇ ਖੇਡ ਖੇਡੀ ਜਾ ਰਹੀ ਹੈ । ਸਰਕਾਰ ਦੀ ਹਾਲਤ ਤਰਸਯੋਗ ਹੈ । ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਜਿੱਥੇ ਮਾਰਿਆ ਲਿਤਾੜਿਆ ਜਾ ਰਿਹਾ ਹੈ । ਉੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਂ ਪੂਰਾ ਕਰਨ ਤੋਂ ਪਹਿਲਾਂ ਕਿਸਾਨ ਵਿਰੋਧੀ ਸਰਕਾਰ ਸਾਬਤ ਹੋਈ ਹੈ । ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆ ਰਹੀਆਂ ਚੋਣਾਂ ਵਿਚ ਭੁਗਤਣਾ ਪਵੇਗਾ।